ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੇ ਕੁਰਬਾਨੀ ਕਾਲ ਨੂੰ ਯਾਦ ਕਰਦਿਆਂ ਬੱਚਿਆਂ ਨਾਲ ਵਿਸਤਾਰ ਸਹਿਤ ਜਾਣਕਾਰੀ ਸਾਂਝੀ ਕੀਤੀ
ਮਲੋਟ, (ਮਨੋਜ)। ਅਮਰ ਸ਼ਹੀਦ ਸ. ਭਗਤ ਸਿੰਘ ਜੀ ਦੀ 115ਵੀਂ ਜਯੰਤੀ ਮੌਕੇ ਸਥਾਨਕ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ.ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਦੇਸ਼ ਭਗਤੀ, ਸਮਾਜ ਸੇਵਾ ਅਤੇ ਦੇਸ਼ ਦੀ ਏਕਤਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ।
ਇਸ ਮੌਕੇ ਸ. ਭਗਤ ਸਿੰਘ ਜੀ ਦੀ ਜੀਵਨੀ ਨਾਲ ਸਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ। ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਚੰਦਰ ਮੋਹਣ ਸੁਥਾਰ, ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੁਥਾਰ ਨੇ ਦੱਸਿਆ ਕਿ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਅਮਰ ਸ਼ਹੀਦ ਸ. ਭਗਤ ਸਿੰਘ ਜੀ ਦੀ 115ਵੀਂ ਜੈਯੰਤੀ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ.ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਕੇ ਦੇਸ਼ ਭਗਤੀ, ਸਮਾਜ ਸੇਵਾ ਅਤੇ ਦੇਸ਼ ਦੀ ਏਕਤਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ।
ਇਸ ਮੌਕੇ ਸ਼ਹੀਦ ਭਗਤ ਸਿੰਘ ਜੀ ਦੀ 115ਵੀਂ ਜੈਯੰਤੀ ਮੌਕੇ ਉਨ੍ਹਾਂ ਦੀ ਜੀਵਨੀ ਨਾਲ ਸਬੰਧਿਤ ਵਿਦਿਆਰਥੀਆਂ ਦੇ ਚਾਰਟ ਮੈਕਿੰਗ, ਕੁਇਜ਼, ਲੇਖ ਰਚਨਾ ਅਤੇ ਕਵਿਤਾਵਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੇ ਕੁਰਬਾਨੀ ਕਾਲ ਨੂੰ ਯਾਦ ਕਰਦੇ ਹੋਏ ਬੱਚਿਆਂ ਨਾਲ ਵਿਸਤਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਜਿਸ ਨਾਲ ਪੂਰਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।
ਇਸ ਮੌਕੇ ਸ਼ਵੇਤਾ ਸੁਥਾਰ, ਜੈਸਮੀਨ ਸੁਥਾਰ, ਵੀਰਪਾਲ ਕੌਰ, ਸਿਮਰਜੀਤ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਆਲਮਦੀਪ, ਕੁਲਦੀਪ ਕੌਰ, ਰੀਤੂ ਬਾਲਾ, ਮਨਜੀਤ ਕੌਰ, ਗਗਨਦੀਪ ਕੌਰ, ਸਾਨੀਆ ਰਾਣੀ, ਕਿਰਨਦੀਪ ਕੌਰ, ਜਯੋਤੀ ਚੌਹਾਨ ਅਤੇ ਸੁਖਪ੍ਰੀਤ ਕੌਰ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ