Punjab Police News: ਫੌਜ ਦੇ ਕਰਨਲ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਝੜਪ ਦਾ ਮਾਮਲਾ
- ਮੁਅਤਲ ਕੀਤੇ ਪੁਲਿਸ ਮੁਲਾਜ਼ਮਾਂ ਵਿੱਚ ਐਸਐਚਓ, ਏਐਸਆਈ ਅਤੇ ਕਾਂਸਟੇਬਲ ਸ਼ਾਮਿਲ | Punjab Police News
Punjab Police News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਫੌਜ ਦੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ ਸਮੇਤ ਪੁਲਿਸ ਮੁਲਾਜ਼ਮਾਂ ਦੀ ਹੋਈ ਆਪਸੀ ਝੜਪ ਵਿੱਚ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹਨਾਂ ਖਿਲਾਫ ਡਿਪਾਰਟਮੈਂਟਲ ਇਨਕੁਆਰੀ ਖੋਲ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਨਾਂ ਧਿਰਾਂ ਵਿਚਕਾਰ ਕੁੱਟ ਮਾਰ 14 ਮਾਰਚ ਦੀ ਰਾਤ ਨੂੰ ਰਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬਿਆਂ ਤੇ ਹੋਈ ਸੀ।
ADVERTISEMENT
Read Also : Punjab Government News: ਪੰਜਾਬ ਸਰਕਾਰ ਦਾ ਔਰਤਾਂ ਤੇ ਬੱਚਿਆਂ ਲਈ ਇੱਕ ਹੋਰ ਉਪਰਾਲਾ
ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਭਾਰਤੀ ਫੌਜ ਦੇ ਕਰਨਲ ਅਤੇ ਉਹਨਾਂ ਦੇ ਪੁੱਤਰ ਨਾਲ ਪੁਲਿਸ ਮੁਲਾਜ਼ਮਾਂ ਦੀ ਹੋਈ ਆਪਸੀ ਲੜਾਈ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਉਨ੍ਹਾਂ ਲਈ ਭਾਰਤੀ ਫੌਜ ਸਨਮਾਨਿਤ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਹਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਕਰਨਲ ਬਾਠ ਦੇ ਪੁੱਤਰ ਹਸਪਤਾਲ ਵਿੱਚ ਦਾਖਲ ਹੈ ਜਦਕਿ ਪੁਲਿਸ ਮੁਲਾਜ਼ਮ ਵੀ ਹਸਪਤਾਲ ਵਿੱਚ ਦਾਖਲ ਸਨ। ਡਾ. ਨਾਨਕ ਸਿੰਘ ਨੇ ਦੱਸਿਆ ਕਿ 45 ਦਿਨਾਂ ਦੇ ਵਿੱਚ ਡਿਪਾਰਟਮੈਂਟਲ ਜਾਂਚ ਪੂਰੀ ਕੀਤੀ ਜਾਵੇਗੀ ਅਤੇ ਇਸ ਦੌਰਾਨ ਜੋ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜਿਹੜੇ 12 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਇੰਸਪੈਕਟਰ ਰੈਂਕ ਏਐਸਆਈ ਅਤੇ ਕਾਂਸਟੇਬਲ ਸ਼ਾਮਲ ਹਨ।
ADVERTISEMENT