Punjabi University: ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀ ਨੂੰ ਬਹੁ-ਰਾਸ਼ਟਰੀ ਕੰਪਨੀਆਂ ’ਚ ਮਿਲੀ ਨੌਕਰੀ, ਕਿੰਨਾ ਮਿਲਿਆ ਪੈਕੇਜ

Punjabi University,
ਪਟਿਆਲਾ : ਨੌਕਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ।

ਜ਼ੌਕਸਿਮਾ ਅਤੇ ਈਮੀਕੋਨ ਕੰਪਨੀਆਂ ਵੱਲੋਂ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਕੀਤੀ ਗਈ ਪੇਸ਼ਕਸ਼ | Punjabi University

  • 200 ਵਿਦਿਆਰਥੀਆਂ ਨੇ ਦਿੱਤੀ ਇੰਟਰਵਿਊ

Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਜ਼ੌਕਸਿਮਾ ਅਤੇ ਈਮੀਕੋਨ ਵਿੱਚ ਨੌਕਰੀ ਪ੍ਰਾਪਤ ਹੋਈ ਹੈ। ਪਲੇਸਮੈਂਟ ਸੈੱਲ ਇੰਚਾਰਜ (ਇੰਜੀਨੀਅਰਿੰਗ) ਡਾ. ਜਸਵਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਸੈੱਲ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਰਾਹੀਂ ਇਹ ਨੌਕਰੀਆਂ ਪ੍ਰਾਪਤ ਹੋਈਆਂ ਹਨ।

ਇਹ ਵੀ ਪੜ੍ਹੋ: Punjab Holiday News: ਪੰਜਾਬ ’ਚ 15 ਤੇ 17 ਤਰੀਕ ਨੂੰ ਬੰਦ ਰਹਿਣਗੇ ਸਕੂਲ ਤੇ ਦਫ਼ਤਰ, ਮਾਨ ਸਰਕਾਰ ਨੇ ਕੀਤਾ ਐਲਾਨ

ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਦੀ ਇਸ ਪਹਿਲੀ ਪਲੇਸਮੈਂਟ ਡਰਾਈਵ ਵਿੱਚ ਆਈ.ਟੀ ਸੈਕਟਰ ਦੀਆਂ ਬਹੁ-ਰਾਸ਼ਟਰੀ ਸੰਸਥਾਵਾਂ ਜ਼ੌਕਸਿਮਾ ਅਤੇ ਈਮੀਕੋਨ ਨੇ ਭਾਗ ਲਿਆ ਅਤੇ 2024-25 ਦੇ ਸੈਸ਼ਨ ਲਈ ਆਪਣੇ ਮੋਹਾਲੀ ਅਤੇ ਨੋਇਡਾ ਵਿਚਲੇ ਸਥਾਨਾਂ ਲਈ ਨੌਕਰੀਆਂ ਦੀ ਪੇਸ਼ਕਸ਼ ਕੀਤੀ। ਯੂਨੀਵਰਸਿਟੀ ਤੋਂ 200 ਵਿਦਿਆਰਥੀਆਂ ਨੇ ਇੰਟਰਵਿਊਆਂ ਵਿੱਚ ਭਾਗ ਲਿਆ ਜਿਨ੍ਹਾਂ ਵਿੱਚੋਂ ਇਨ੍ਹਾਂ 12 ਵਿਦਿਆਰਥੀਆਂ ਨੂੰ ਨੌਕਰੀ ਦੇ ਆਫ਼ਰ ਮਿਲੇ। ਕੰਪਨੀ ਦੇ ਅਧਿਕਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਵਿਸ਼ਿਆਂ ’ਤੇ ਠੋਸ ਸਮਝ ਰੱਖਣ ਵਾਲੇ ਵਿਦਿਆਰਥੀਆਂ ਨੂੰ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ। Punjabi University

ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਸੰਬੰਧਤ ਵਿਦਿਆਰਥੀਆਂ, ਉਨ੍ਹਾਂ ਦੇ ਵਿਭਾਗ ਅਤੇ ਪਲੇਸਮੈਂਟ ਸੈੱਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਲੇਸਮੈਂਟ ਦੇ ਅਜਿਹੇ ਯਤਨਾਂ ਨੂੰ ਸਰਕਾਰੀ ਯੂਨੀਵਰਸਿਟੀਆਂ ਲਈ ਇੱਕ ਮੀਲ ਪੱਥਰ ਵਜੋਂ ਦੇਖਿਆ ਜਾ ਸਕਦਾ ਹੈ, ਜਿੱਥੇ ਵਿਦਿਆਰਥੀ ਆਪਣੀ ਪਹਿਲੀ ਨੌਕਰੀ ਪ੍ਰਾਪਤ ਕਰਨ ਸਮੇਂ ਵੱਧ ਤੋਂ ਵੱਧ ਮੁਕਾਬਲੇ ਵਾਲੇ ਪੈਕੇਜ ਪ੍ਰਾਪਤ ਕਰ ਰਹੇ ਹਨ। Punjabi University

ਸੀ.ਐੱਸ.ਈ. ਵਿਭਾਗ ਦੇ ਮੁਖੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮੌਕੇ ਬੋਲਦਿਆਂ ਉੱਚ ਤਨਖਾਹ ਅਤੇ ਉੱਚ ਮਿਆਰ ਵਾਲੀਆਂ ਨੌਕਰੀਆਂ ਨੂੰ ਪ੍ਰਾਪਤ ਕਰਨ ਲਈ ਸੰਚਾਰ ਹੁਨਰ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇੰਟਰਵਿਊ ਦੌਰਾਨ ਆਤਮਵਿਸ਼ਵਾਸ ਅਤੇ ਸਪਸ਼ਟ ਸੰਚਾਰ ਹੁਨਰ ਦਾ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ ਬਿਹਤਰ ਪੈਕੇਜਾਂ ਨਾਲ ਨਿਵਾਜਿਆ ਗਿਆ।