ਅਵਤਾਰ ਦਿਹਾੜੇ ਦੀ ਖੁਸ਼ੀ ‘ਚ ਜ਼ਿਲ੍ਹਾ ਪਟਿਆਲਾ ਦੀ ਸਾਧ-ਸੰਗਤ ਨੇ ਖਾਲੀ ਹੋਏ ਬਲੱਡ ਬੈਂਕ ਖੂਨ ਨਾਲ ਭਰੇ

ਰਜਿੰਦਰਾ ਹਸਪਤਾਲ ਅਤੇ ਲਾਈਫ ਲਾਈਨ ਬਲੱਡ ਬੈਂਕ ਵਿਖੇ ਲਗਾਏ ਗਏ ਖੂਨਦਾਨ ਕੈਂਪ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੂਜਨੀਕ ਗੁਰੂ ਜੀ ਦੇ ਜਨਮ ਦਿਨ ਨੂੰ ਜ਼ਿਲ੍ਹਾ ਪਟਿਆਲਾ ਦੀ ਸਾਧ ਸੰਗਤ ਵੱਲੋਂ ਮਾਨਵਤਾਂ ਭਲਾਈ ਦੇ ਕਾਰਜ਼ ਕਰਕੇ ਮਨਾਇਆ ਗਿਆ। ਜ਼ਿਲ੍ਹਾ ਪਟਿਆਲਾ ਦੇ ਬਲਾਕ ਘੱਗਾ, ਲਲੌਛੀ ਅਤੇ ਧਬਲਾਨ ਵੱਲੋਂ ਸਰਾਕਰੀ ਹਸਪਤਾਲ ਰਾਜਿੰਦਰਾ ਬਲੱਡ ਬੈਂਕ ਅਤੇ ਲਾਈਫ਼ ਲਾਈਨ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਕੇ 121 ਯੂਨਿਟ ਖੂਨਦਾਨ ਦਿੱਤਾ ਗਿਆ। ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਬਲੱਡ ਬੈਂਕਾਂ ਵਿੱਚ ਖੂਨ ਦੀ ਵੱਡੀ ਘਾਟ ਪਾਈ ਜਾ ਰਹੀ ਹੈ।

ਲਾਈਫ ਲਾਈਨ ਬਲੱਡ ਬੈਂਕ ਵਿਖੇ ਬਲਾਕ ਧਬਲਾਨ ਅਤੇ ਲਲੌਛੀ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਕੁੱਝ ਹੀ ਘੰਟਿਆਂ ਵਿੱਚ 100 ਯੂਨਿਟ ਖੂਨਦਾਨ ਦਿੱਤਾ ਗਿਆ ਜਦਕਿ ਬਲਾਕ ਘੱਗਾ ਦੇ ਸੇਵਾਦਾਰਾਂ ਵੱਲੋਂ ਰਾਜਿੰਦਰਾ ਬਲੱਡ ਬੈਂਕ ਵਿਖੇ 21 ਯੂਨਿਟ ਖੂਨਦਾਨ ਦਿੱਤਾ ਗਿਆ। ਇਸ ਮੌਕੇ ਲਾਈਫ਼ ਲਾਈਨ ਬਲੱਡ ਬੈਂਕ ਦੇ ਮੁਖੀ ਡਾ. ਰਿਮਪ੍ਰੀਤ ਵਾਲੀਆ ਅਤੇ ਰਜਿੰਦਰਾ ਬਲੱਡ ਬੈਂਕ ਦੇ ਡਾਕਟਰਾਂ ਨੇ ਇਨ੍ਹਾਂ ਸੇਵਾਦਾਰਾਂ ਦੀ ਪ੍ਰਸੰਸਾ ਕਰਦਿਆਂ ਆਖਿਆ ਕੀ ਇਨ੍ਹਾਂ ਸੇਵਾਦਾਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਲਗਾਤਾਰ ਤਿੰਨ ਚਾਰ ਮਹੀਨਿਆਂ ਤੋਂ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਦੀ ਸੇਵਾ ਭਾਵਨਾ ਤੇ ਜਜ਼ਬੇ ਨੂੰ ਦੇਖ ਕੇ ਜਿੱਥੇ ਹੈਰਾਨ ਹਨ ਉਥੇ ਹੀ ਇਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਪਾਲਣਾ ਵੱਧ ਚੜ੍ਹ ਕੇ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸੇਵਾਦਾਰਾਂ ਦਾ ਵਾਰ ਵਾਰ ਧੰਨਵਾਦ ਕਰਦੇ ਹਨ ਜਿੰਨ੍ਹਾਂ ਵੱਲੋਂ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਦੀ ਸੇਵਾ ਕੀਤੀ ਜਾ ਰਹੀ ਹੈ  ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਓ ਬੀ ਸੀ ਸੈੱਲ ਦੇ ਚੇਅਰਮੈਨ ਹਰਦੀਪ ਸਿੰਘ ਜੋਸ਼ਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਜੋ ਸਮਾਜ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਉਨ੍ਹਾਂ ਦੀ ਪ੍ਰਸੰਸਾ ਲਈ ਕੋਈ ਸ਼ਬਦ ਨਹੀਂ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਬਲੱਡ ਬੈਂਕਾਂ ਵਿੱਚ ਖੂਨ ਦੀ ਘਾਟ ਨੂੰ ਪੂਰਾ ਕਰਕੇ ਹੋਰਨਾ ਸੰਸਥਾਵਾਂ ਨੂੰ ਸੰਦੇਸ਼ ਦਿੱਤਾ ਜਾ ਰਿਹਾ ਹੈ।   ਇਸ ਮੌਕੇ ਪੰਤਾਲੀ ਮੈਂਬਰ ਹਰਮਿੰਦਰ ਨੋਨਾ, 45 ਮੈਂਬਰ ਕੁਲਵੰਤ ਰਾਏ ਅਤੇ 45 ਮੈਂਬਰ ਕਰਨਪਾਲ  ਨੇ ਆਖਿਆ ਕਿ ਡੇਰਾ ਸੱਚਾ ਸੌਦਾ ਲਗਾਤਾਰ ਖੂਨ ਦਾਨ ਕਰਨ ਲਈ ਲਗਾਤਾਰ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਖ਼ੂਨ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ।

ਉਨ੍ਹਾਂ ਆਖਿਆ ਕਿ ਜਦੋਂ ਵੀ ਰਜਿੰਦਰਾ ਹਸਪਤਾਲ ਜਾਂ ਲਾਈਫ ਲਾਈਨ ਬਲੱਡ ਬੈਂਕ ਵੱਲੋਂ ਉਨ੍ਹਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਵੱਲੋਂ ਦਰਬਾਰ ਤੋਂ ਆਗਿਆ ਮਿਲਣ ਤੋਂ ਬਾਅਦ ਤੁਰੰਤ ਹੀ ਖ਼ੂਨਦਾਨ ਕੈਂਪ ਲਗਾਏ ਜਾਂਦੇ ਹਨ  ਇਸ ਮੌਕੇ ਪੁੱਜੇ ਸਮਾਜ ਸੇਵੀ ਪਰਵਿੰਦਰ ਭਲਵਾਨ ਅਤੇ ਜਤਵਿੰਦਰ ਗਰੇਵਾਲ ਨੇ ਆਖਿਆ ਕਿ ਡੇਰਾ ਸੱਚਾ ਸੌਦਾ ਅਜਿਹੀ ਪਹਿਲੀ ਸੰਸਥਾ ਹੈ ਜਿਸ ਵੱਲੋਂ ਜ਼ਿਲ੍ਹਾ ਪਟਿਆਲਾ ਅੰਦਰ ਕੋਰੋਨਾ ਮਹਾਂਮਾਰੀ ਵਿੱਚ ਸਭ ਤੋਂ ਵੱਧ ਖੂਨਦਾਨ ਦਿੱਤਾ ਜਾ ਰਿਹਾ ਹੈ । ਦੱਸਣਯੋਗ ਹੈ ਕਿ ਰਾਜਿੰਦਰਾ ਹਸਪਤਾਲ ਵਿਖੇ ਥੈਲਾਸੀਮੀਆ ਪੀੜਤ ਬੱਚਿਆਂ ਐਮਰਜੈਂਸੀ ਕੇਸਾਂ, ਡਲਿਵਰੀ ਕੇਸਾਂ ਸਮੇਤ ਐਕਸੀਡੈਂਟ ਕੇਸਾਂ ਵਿੱਚ ਖੂਨ ਦੀ ਬਹੁਤ ਲੋੜ ਪੈਂਦੀ ਹੈ ਜ਼ਿਲ੍ਹਾ ਪਟਿਆਲਾ ਦੀ ਸਾਧ ਸੰਗਤ ਵੱਲੋਂ ਹੁਣ ਤੱਕ ਇੱਥੇ 1300 ਸੌ ਯੂਨਿਟ ਤੋਂ ਵੱਧ ਖੂਨਦਾਨ ਦਿੱਤਾ ਜਾ ਚੁੱਕਾ ਹੈ। ਇਸ ਮੌਕੇ ਵੱਖ ਬਲਾਕਾਂ ਦੇ ਜਿੰਮੇਵਾਰ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.