ਨਾਗਾਲੈਂਡ ਫਾਇਰਿੰਗ ‘ਚ 13 ਲੋਕਾਂ ਦੀ ਮੌਤ, ਸ਼ਾਹ ਨੇ ਜਤਾਇਆ ਦੁੱਖ

ਮੁੱਖ ਮੰਤਰੀ ਨੇ ਨੇਫੀਯੂ ਰੀਓ ਨੇ ਪੁਸ਼ਟੀ ਕੀਤੀ ਤੇ ਨਿੰਦਾ ਕੀਤੀ

ਨਵੀਂ ਦਿੱਲੀ (ਏਜੰਸੀ)। ਦੇਸ਼ ਦੇ ਉੱਤਰ ਪੂਰਬੀ ਰਾਜ ਨਾਗਾਲੈਂਡ ਦੇ ਮੋਨ ਜ਼ਿਲੇ ‘ਚ ਸ਼ਨੀਵਾਰ ਸ਼ਾਮ ਨੂੰ ਸੁਰੱਖਿਆ ਬਲਾਂ ਦੀ ਕਥਿਤ ਗੋਲੀਬਾਰੀ ‘ਚ ਘੱਟੋ ਘੱਟ 13 ਲੋਕ ਮਾਰੇ ਗਏ, ਜਿਸ ਤੋਂ ਬਾਅਦ ਇਲਾਕੇ ‘ਚ ਮਾਹੌਲ ਤਣਾਅਪੂਰਨ ਹੋ ਗਿਆ। ਇਹ ਘਟਨਾ ਮੋਨ ਜ਼ਿਲ੍ਹੇ ਦੇ ਓਟਿੰਗ ਪਿੰਡ ਵਿੱਚ ਵਾਪਰੀ, ਜਿੱਥੇ ਸੁਰੱਖਿਆ ਬਲਾਂ ਨੇ ਕਥਿਤ ਤੌਰ ‘ਤੇ ਅੱਤਵਾਦੀ ਹੋਣ ਦੇ ਸ਼ੱਕ ਵਿੱਚ ਗੋਲੀਬਾਰੀ ਕੀਤੀ ਅਤੇ 13 ਨਾਗਰਿਕਾਂ ਨੂੰ ਮਾਰ ਦਿੱਤਾ। ਇਸ ਘਟਨਾ ਦੀ ਪੁਸ਼ਟੀ ਨਾਗਾਲੈਂਡ ਦੇ ਮੁੱਖ ਮੰਤਰੀ ਨੀਫਿਊ ਰੀਓ ਨੇ ਕੀਤੀ ਹੈ ਅਤੇ ਲੋਕਾਂ ਨੂੰ ਇਲਾਕੇ ‘ਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਐੱਸਆਈਟੀ ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ