
Kumbh Mela Special Trains: (ਜਗਦੀਪ ਸਿੰਘ) ਫਿਰੋਜ਼ਪੁਰ। ਕੁੰਭ ਮੇਲੇ ਦੇ ਮੱਦੇਨਜ਼ਰ ਫਿਰੋਜ਼ਪੁਰ ਡਿਵੀਜ਼ਨ ਵੱਲੋਂ ਰੇਲ ਯਾਤਰੀਆਂ ਦੀ ਸੁਵਿਧਾਜਨਕ ਆਵਾਜਾਈ ਲਈ 13 ਕੁੰਭ ਰਾਖਵੀਆਂ ਸਪੈਸ਼ਲ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ 3 ਕੁੰਭ ਰਾਖਵੀਆਂ ਵਿਸ਼ੇਸ਼ ਰੇਲਗੱਡੀਆਂ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ, 4 ਅੰਮ੍ਰਿਤਸਰ ਤੋਂ ਅਤੇ 6 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਰੇਲਵੇ ਸਟੇਸ਼ਨ ਤੋਂ ਚਲਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Dance Reality Show: ਇੰਡੀਅਨ ਬਾਲੀਵੁੱਡ ਟੀ.ਵੀ. ਡਾਂਸ ਰਿਆਲਿਟੀ ਸ਼ੋਅ ‘ਚ ਪਹਿਲੀ ਕਲਾਸ ਦੀ ਵਿਦਿਆਰਣ ਨੇ ਜਿੱਤਿਆ ਪਹਿਲਾ…
ਕੁੰਭ ਲਈ ਰਾਖਵੀਆਂ ਵਿਸ਼ੇਸ਼ ਰੇਲਗੱਡੀਆਂ 22 ਫਰਵਰੀ ਨੂੰ ਫਿਰੋਜ਼ਪੁਰ ਛਾਉਣੀ ਤੋਂ, 20 ਫਰਵਰੀ ਨੂੰ ਅੰਮ੍ਰਿਤਸਰ ਤੋਂ ਅਤੇ 14 ਫਰਵਰੀ, 18 ਫਰਵਰੀ ਅਤੇ 23 ਫਰਵਰੀ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ ਰੇਲਵੇ ਸਟੇਸ਼ਨ ਤੋਂ ਚੱਲਣਗੀਆਂ, ਜੋ ਸ਼ਰਧਾਲੂਆਂ ਨੂੰ ਕੁੰਭ ਮੇਲੇ ਤੱਕ ਲੈ ਜਾਣਗੀਆਂ । ਜਾਣਕਾਰੀ ਦਿੰਦੇ ਹੋਏ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਕੁੰਭ ਮੇਲੇ ਦੇ ਯਾਤਰੀਆਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਫਿਰੋਜ਼ਪੁਰ ਡਿਵੀਜ਼ਨ ਵੱਲੋਂ ਰੇਲਵੇ ਯਾਤਰੀਆਂ ਦੀ ਸਹੂਲਤ ਲਈ ਕੁੰਭ ਰਾਖਵੀਆਂ ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਰੇਲਗੱਡੀਆਂ ਦੀ ਨਿਗਰਾਨੀ ਡਿਵੀਜ਼ਨ ਦੇ ਸੀਨੀਅਰ ਅਧਿਕਾਰੀਆਂ ਦੁਆਰਾ ਕੀਤੀ ਜਾ ਰਹੀ ਹੈ। Kumbh Mela Special Trains