ਦਿੱਲੀ ’ਚ ਕੋਰੋਨਾ ਦੇ 13,500 ਨਵੇਂ ਮਾਮਲਿਆਂ ਦੀ ਪੁਸ਼ਟੀ

Kejriwal

ਦਿੱਲੀ ’ਚ ਕੋਰੋਨਾ ਦੇ 13,500 ਨਵੇਂ ਮਾਮਲਿਆਂ ਦੀ ਪੁਸ਼ਟੀ

ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਵਿਚ ਪਿਛਲੇ 24 ਘੰਟਿਆਂ ਦੌਰਾਨ, ਕੋਰੋਨਾ ਵਾਇਰਸ (ਕੋਵਿਡ -19) ਮਹਾਂਮਾਰੀ ਦੇ 13,500 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ ਇਸ ਨਾਲ ਸੰਕਰਮਿਤ ਵਿਅਕਤੀਆਂ ਦੀ ਕੁੱਲ ਸੰਖਿਆ 7.50 ਲੱਖ ਨੂੰ ਪਾਰ ਕਰ ਗਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ, ਕੋਰੋਨਾ ਦੀ ਲਾਗ ਦੇ 13,500 ਨਵੇਂ ਕੇਸ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਜ਼ਿਆਦਾਤਰ ਨੌਜਵਾਨ ਸੰਕਰਮਿਤ ਹਨ। ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ਵਿੱਚ ਹੁਣ ਤੱਕ 7,50,188 ਲੋਕ ਕੋਰੋਨਾ ਦੀ ਲਾਗ ਨਾਲ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਕਿ 10 ਤੋਂ 15 ਦਿਨਾਂ ਦੇ ਅੰਕੜਿਆਂ ਅਨੁਸਾਰ, ਕੋਰੋਨਾ ਤੋਂ ਪ੍ਰਭਾਵਤ ਹੋਏ ਨਵੇਂ ਲੋਕਾਂ ਵਿੱਚੋਂ 65 ਫੀਸਦੀ ਦੀ ਉਮਰ 45 ਸਾਲ ਤੋਂ ਘੱਟ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.