ਅਮਲੋਹ ਵਿਖੇ 13ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ ਸ਼ੁਰੂ

Hockey Tournament
ਅਮਲੋਹ : ਟੂਰਨਾਮੈਂਟ ਦੌਰਾਨ ਐਸਡੀਐਮ ਗੁਰਵਿੰਦਰ ਸਿੰਘ ਤੇ ਪ੍ਰਬੰਧਕ ਅਤੇ ਪਤਵੰਤੇ ਖਿਡਾਰੀਆਂ ਨਾਲ ਸਾਂਝੀ ਤਸਵੀਰ ਕਰਵਾਉਂਦੇ ਹੋਏ। ਤਸਵੀਰ:ਅਨਿਲ ਲੁਟਾਵਾ

Hockey Tournament: ਉਦਘਾਟਨੀ ਮੈਚ ਵਿਚ ਸੰਗਰੂਰ ਅਕੈਡਮੀ ਨੇ ਹਰਿਆਣਾ ਇਲੈਵਨ ਨੂੰ 2-3 ਨਾਲ ਹਰਾਇਆ

(ਅਨਿਲ ਲੁਟਾਵਾ) ਅਮਲੋਹ। Hockey Tournament ਐਨ.ਆਰ.ਆਈ ਸਪੋਰਟਸ ਕਲੱਬ ਰਜਿ: ਅਮਲੋਹ ਵੱਲੋਂ 13ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ਐਸਡੀਐਮ ਅਮਲੋਹ ਗੁਰਵਿੰਦਰ ਸਿੰਘ ਜੌਹਲ ਵੱਲੋਂ ਕੀਤਾ ਗਿਆ। ਇਸ ਮੌਕੇ ਐਸਡੀਐਮ ਗੁਰਵਿੰਦਰ ਸਿੰਘ ਜੌਹਲ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦੇ ਉਦਘਾਟਨੀ ਮੈਚ ਵਿਚ ਸੰਗਰੂਰ ਅਕੈਡਮੀ ਨੇ ਹਰਿਆਣਾ ਇਲੈਵਨ ਨੂੰ 2-3 ਨਾਲ ਹਰਾਇਆ ਜਦੋਂਕਿ ਦੂਜੇ ਮੈਚ ਵਿਚ ਸਾਈ ਅਕੈਡਮੀ ਸੋਨੀਪਤ ਨੇ ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜੀ ਨੂੰ 4-0 ਨਾਲ ਮਾਤ ਦਿੱਤੀ। Hockey Tournament

ਇਸ ਤਰ੍ਹਾਂ ਹੀ ਤੀਜੇ ਮੈਚ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਾਵਰਕਾਮ ਪਟਿਆਲਾ ਨੂੰ 5-2 ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਪਹਿਲੇ ਦਿਨ ਦੇ ਚੌਥੇ ਤੇ ਅੰਤਿਮ ਮੈਚ ਪਟਿਆਲਾ ਇਲੈਵਨ ਅਤੇ ਕੁਰਕਸ਼ੇਤਰ ਅਕੈਡਮੀ ਵਿੱਚ ਖੇਡਿਆ ਗਿਆ। ਜਿਸ ਵਿੱਚ ਕੁਰਕਸ਼ੇਤਰ ਅਕੈਡਮੀ ਦੀ ਟੀਮ 6-2 ਨਾਲ ਜੇਤੂ ਰਹੀ। Hockey Tournament

ਲੜਕਿਆਂ ਵਿਚੋਂ ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 71 ਹਜ਼ਾਰ ਰੁਪਏ ਅਤੇ ਯਾਦਗਾਰੀ ਕੱਪ ਦੇ ਕੇ ਸਨਮਾਨਿਤ ਕੀਤਾ ਜਾਵੇਗਾ

ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੱਲ੍ਹ ਲੜਕੀਆਂ ਦੇ ਮੈਚ ਵੀ ਕਰਵਾਏ ਜਾਣਗੇ ਅਤੇ ਲੜਕਿਆਂ ਵਿਚੋਂ ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 71 ਹਜ਼ਾਰ ਰੁਪਏ, ਦੂਜੇ ਸਥਾਨ ਵਾਲੀ ਟੀਮ ਨੂੰ 41 ਹਜ਼ਾਰ ਰੁਪਏ ਅਤੇ ਲੜਕੀਆਂ ਵਿਚੋਂ ਪਹਿਲੇ ਸਥਾਨ ਵਾਲੀ ਟੀਮ ਨੂੰ 31 ਹਜ਼ਾਰ ਰੁਪਏ ਅਤੇ ਦੂਜੇ ਸਥਾਨ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਯਾਦਗਾਰੀ ਕੱਪ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Hockey Tournament
ਅਮਲੋਹ : ਟੂਰਨਾਮੈਂਟ ਦੌਰਾਨ ਐਸਡੀਐਮ ਗੁਰਵਿੰਦਰ ਸਿੰਘ ਤੇ ਪ੍ਰਬੰਧਕ ਅਤੇ ਪਤਵੰਤੇ ਖਿਡਾਰੀਆਂ ਨਾਲ ਸਾਂਝੀ ਤਸਵੀਰ ਕਰਵਾਉਂਦੇ ਹੋਏ। ਤਸਵੀਰ:ਅਨਿਲ ਲੁਟਾਵਾ

ਇਹ ਵੀ ਪੜ੍ਹੋ: Solar Eclipse: 54 ਸਾਲਾਂ ਬਾਅਦ ਫਿਰ ਆ ਰਿਹਾ ਹੈ 8 ਅਪ੍ਰੈਲ ਦਾ ਸੂਰਜ ਗ੍ਰਹਿਣ, ਜਾਣੋ ਇਸਦੇ ਪਿੱਛੇ ਦੀ ਪੂਰੀ ਜਾਣਕਾਰੀ

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਭਗਵਾਨ ਦਾਸ ਮਾਜਰੀ ਨੇ ਬਾਖ਼ੂਬੀ ਨਿਭਾਈ ਅਤੇ ਕਲੱਬ ਮੈਂਬਰਾਂ ਨੇ ਆਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਕਲੱਬ ਪ੍ਰਧਾਨ ਸ਼ਿੰਦਰ ਮੋਹਨ ਪੁਰੀ, ਮੀਤ ਪ੍ਰਧਾਨ ਅਨਿਲ ਲੁਟਾਵਾ, ਸਰਪ੍ਰਸਤ ਵਿਨੋਦ ਮਿੱਤਲ, ਸਤਵਿੰਦਰ ਬਾਂਸਲ, ਵਾਈਸ ਪ੍ਧਾਨ ਰੁਪਿੰਦਰ ਹੈਪੀ, ਖਜ਼ਾਨਚੀ ਪਵਨ ਕਾਲੀਆ, ਪ੍ਰੈਸ ਸਕੱਤਰ ਹੈਪੀ ਸੂਦ, ਸਕੱਤਰ ਪਰਮਜੀਤ ਸੂਦ, ਸਹਾਇਕ ਸਕੱਤਰ ਡਾ. ਅਸ਼ੋਕ ਬਾਤਿਸ਼, ਮਾਸਟਰ ਭਗਵਾਨ ਦਾਸ ਮਾਜਰੀ, ਡਾ. ਸੇਵਾ ਰਾਮ, ਚਰਨ ਰੈਹਿਲ, ਕੌਂਸਲਰ ਹੈਪੀ ਸੇਢਾ, ਵਿੱਕੀ ਡੱਲਾ, ਬਲਜੀਤ ਸਿੰੰਘ, ਅਤੇ ਡਾ਼ ਯਾਦਵਿੰਦਰ ਸਰਮਾ ਆਦਿ ਹਾਜ਼ਰ ਸਨ। Hockey Tournament