ਸਾਡੇ ਨਾਲ ਸ਼ਾਮਲ

Follow us

9.5 C
Chandigarh
Saturday, January 24, 2026
More
    Home Breaking News 14 ਸਾਲਾ ਨਾਬਾਲ...

    14 ਸਾਲਾ ਨਾਬਾਲਗ ਲੜਕੀ ਦੀ ਭੇਦਭਰੀ ਹਾਲਤ ’ਚ ਮੌਤ

    ਮੁੱਢਲੀ ਜਾਂਚ ’ਚ ਲਟਕ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ : ਐਸਐਚਓ

    ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਰਵਿਦਾਸਪੁਰਾ ਟਿੱਬੀ ਦੇ ਲਗਦੀ ਸਾਈਂ ਕਲੋਨੀ ਵਿਖੇ ਇਕ ਨੌਵੀਂ ਜਮਾਤ ਵਿਚ ਪੜ੍ਹਦੀ 14 ਸਾਲ ਦੀ ਨਾਬਾਲਗ ਕੁੜੀ ਦੀ ਅੱਜ ਭੇਤਭਰੇ ਹਾਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੁਲਸ ਨੇ ਉਸ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਰਤਕ ਲੜਕੀ ਦੇ ਪਿਤਾ ਮੀਕ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਮੋਟਰਸਾਈਕਲ ਵਾਲੀ ਰੇਹੜੀ ਚਲਾਉਣ ਦਾ ਕੰਮ ਕਰਦਾ ਹੈ ਅਤੇ ਅੱਜ ਪਾਤੜਾਂ ਗੇੜਾ ਲਗਾਉਣ ਗਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸਦੀ ਲੜਕੀ ਨੇ ਪੱਖੇ ਨਾਲ ਲਟਕੇ ਆਤਮ ਹੱਤਿਆ ਕਰ ਲਈ ਹੈ, ਅੱਜ ਉਨ੍ਹਾਂ ਦਾ ਘਰ ਖ਼ਤਮ ਹੋ ਗਿਆ ਹੈ।

    ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਮਾਮਲਾ ਆਤਮਹੱਤਿਆ ਦਾ ਲੱਗ ਰਿਹਾ ਹੈ ਕਿਉਂਕਿ ਲੜਕੀ ਦੇ ਗਲੇ ਤੇ ਲਟਕਣ ਦੇ ਨਿਸ਼ਾਨ ਸੀ। ਉੱਥੇ ਹੀ ਪਰਿਵਾਰ ਵਾਲਿਆਂ ਵੱਲੋਂ ਕੁੜੀ ਨੇ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰਨ ਦਾ ਗੱਲ ਕਹੀ ਗਈ ਹੈ। ਉਨ੍ਹਾਂ ਵੱਲੋਂ ਇਸ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.