ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਸੁਖਬੀਰ ਤੇ ਹਰਸ...

    ਸੁਖਬੀਰ ਤੇ ਹਰਸਿਮਰਤ ਬਾਦਲ ਸਮੇਤ 15 ਅਕਾਲੀ ਆਗੂ ਗ੍ਰਿਫਤਾਰ

    Akali dal

    ਸੁਖਬੀਰ ਤੇ ਹਰਸਿਮਰਤ ਬਾਦਲ ਸਮੇਤ 15 ਅਕਾਲੀ ਆਗੂ ਗ੍ਰਿਫਤਾਰ

    ਨਵੀਂ ਦਿੱਲੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿਚ ਅੱਜ ਦਿੱਲੀ ਸੰਸਦ ਵੱਲ ਕੀਤੇ ਜਾ ਰਹੇ ਮਾਰਚ ਦੇ ਤਹਿਤ ਪੁਲਿਸ ਨੇ ਸਖਤ ਰੋਕਾਂ ਲਗਾਈਆਂ । ਰੋਸ ਮਾਰਚ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ 15 ਲੀਡਰਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਤੇ ਹੋਰਨਾਂ ਗ੍ਰਿਫਤਾਰ ਕੀਤੇ ਆਗੂਆਂ ਨੂੰ ਸੰਸਦ ਮਾਰਗ ਥਾਣੇ ਵਿਚ ਲਿਆਂਦਾ ਜਾ ਰਿਹਾ ਹੈ। ਯਾਦ ਰਹੇ ਕਿ ਬੀਤੇ ਦਿਨ ਦਿੱਲੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਸੰਸਦ ਵੱਲ ਮਾਰਚ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ, ਇਸ ਦੇ ਬਾਅਦ ਵੀ ਅਕਾਲੀ ਦਲ ਨੇ ਅੱਜ ਮਾਰਚ ਕੀਤਾ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ