ਬੇਲਾਰੂਸ ’ਚ ਪ੍ਰਦਰਸ਼ਨ ਕਰ ਰਹੇ 150 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ

ਵਿਰੋਧੀਆਂ ਨੇ ਚੋਣਾਂ ’ਚ ਵੱਡੇ ਪੱਧਰ ’ਤੇ ਘਪਲੇ ਦਾ ਲਾਇਆ ਦੋਸ਼ 

ਮਾਸਕੋ। ਬੇਲਾਰੂਸ ’ਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ 150 ਤੋਂ ਵੱਧ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ। ਗੈਰ ਰਜਿਸਟਰਡ ਵਿਸਨਾ ਮਨੁੱਖੀ ਅਧਿਕਾਰ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਵਿਸਨਾ ਵੈਬਸਾਈਟ ਦੇ ਤਾਜ਼ਾ ਅੰਕੜਿਆਂ ਅਨੁਸਾਰ ਐਤਵਾਰ ਨੂੰ ਬੇਲਾਰੂਸ ਦੇ ਵੱਖ-ਵੱਖ ਸ਼ਹਿਰਾਂ ’ਚ 151 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ।

Belarus Taken Custody

ਇਸ ’ਚੋਂ ਜ਼ਿਆਦਾਤਰ ਲੋਕਾਂ ਨੂੰ ਰਾਜਧਾਨੀ ਮਿਨਸਕ ਤੋਂ ਹਿਰਾਸਤ ’ਚ ਲਿਆ ਗਿਆ। ਇਸ ਤੋਂ ਪਹਿਲਾਂ ਮਿਨਸਕ ਸਿਟੀ ਕਾਰਜਕਾਰੀ ਕਮੇਟੀ ਦੇ ਪੁਲਿਸ ਵਿਭਾਗ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਰਾਜਧਾਨੀ ’ਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰ ਰਹੇ ਕਰੀਬ 100 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ। ਜ਼ਿਕਰਯੋਗ ਹੈ ਕਿ ਬੇਲਾਰੂਸ ’ਚ 9 ਅਗਸਤ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਅਲੇਕਜੇਂਡਰ ਲੁਕਾਸ਼ੇਂਕੋ ਨੂੰ ਫਿਰ ਤੋਂ ਛੇ ਸਾਲਾਂ ਦੇ ਲਈ ਚੁਣੇ ਤੋਂ ਬਾਅਦ ਦੇਸ਼ ਭਰ ’ਚ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਵਿਰੋਧੀਆਂ ਨੇ ਚੋਣਾਂ ’ਚ ਵੱਡੇ ਪੱਧਰ ’ਤੇ ਘਪਲੇ ਦਾ ਦੋਸ਼ ਲਾਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.