ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Central Moder...

    Central Modern Jail: 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਂਕਿੰਗ

    Central Modern Jail
    Central Modern Jail: 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਂਕਿੰਗ

    2 ਘੰਟੇ ਚੱਲੀ ਇਸ ਚੈਕਿੰਗ ਦੌਰਾਨ ਜੇਲ੍ਹ ਦੇ ਹਰ ਹਿੱਸੇ ਦੀ ਕੀਤੀ ਗਈ ਗਹਿਰਾਈ ਨਾਲ ਜਾਂਚ

    • ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ੍ਹ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ

    Central Modern Jail: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ‘ਚ ਅਚਾਨਕ ਅਤੇ ਵਿਸਤ੍ਰਿਤ ਚੈੱਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਬੁੱਧਵਾਰ ਸਵੇਰੇ ਲਗਭਗ 150 ਪੁਲਿਸ ਮੁਲਾਜ਼ਮਾਂ ਦੀਆਂ 05 ਟੀਮਾਂ ਬਣਾ ਕੇ ਤਕਰੀਬਨ 02 ਘੰਟਿਆਂ ਤੱਕ ਚਲਾਈ ਗਈ।

    ਇਹ ਸਰਚ ਆਪਰੇਸ਼ਨ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਦੌਰਾਨ ਉਹਨਾਂ ਨਾਲ ਜਗਤਾਰ ਸਿੰਘ ਡੀ.ਐਸ.ਪੀ(ਐਚ ਐਡ ਐਫ) ਫਰੀਦਕੋਟ, ਚਰਨਜੀਵ ਲਾਬਾ, ਡੀ.ਐਸ.ਪੀ(ਐਨ.ਡੀ.ਪੀ.ਐਸ) ਫਰੀਦਕੋਟ ਸਮੇਤ ਜੇਲ੍ਹ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ। ਪੁਲਿਸ ਦੀਆਂ 5 ਵੱਖ-ਵੱਖ ਟੀਮਾਂ ਵੱਲੋਂ ਜੇਲ੍ਹ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ।
    ਇਸ ਸਬੰਧੀ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ।

    ਇਹ ਵੀ ਪੜ੍ਹੋ: ਇਹ ਪ੍ਰੋਜੈਕਟ ਹਰਿਆਣਾ ਦੇ ਇਸ ਸ਼ਹਿਰ ਦੀ ਬਦਲ ਦੇਵੇਗਾ ਕਿਸਮਤ, ਪੰਜਾਬ ਸਮੇਤ ਇਹ ਸੂਬੇ ਦੀ ਪਰੇਸ਼ਾਨੀ ਹੋ ਜਾਵੇਗੀ ਖਤਮ

    ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਔਰਤਾਂ ਦੀ ਗੋਪਨੀਯਤਾ ਅਤੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦਿਆਂ, ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ‘ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਅਚਾਨਕ ਚੈਕਿੰਗਾਂ ਨਾਲ ਜੇਲ੍ਹ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ ‘ਤੇ ਜਾਰੀ ਰਹਿਣਗੀਆਂ। ਉਨ੍ਹਾਂ ਕੈਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਆਪਣੀ ਨਿੱਜੀ ਸੁਧਾਰ ਵੱਲ ਧਿਆਨ ਦੇਣ ਤਾਂ ਜੋ ਸਜ਼ਾ ਮੁਕੰਮਲ ਹੋਣ ‘ਤੇ ਵਧੀਆਂ ਜੀਵਨ ਬਤੀਤ ਕਰ ਸਕਣ।

    Central Modern Jail
    Central Modern Jail
    Central Modern Jail
    Central Modern Jail: 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਂਕਿੰਗ

    ਇਸ ਸਬੰਧੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ੍ਹ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। Central Modern Jail

    ਕਦੇ ਵੀ ਹੋ ਸਕਦੀ ਹੈ ਚੈਂਕਿੰਗ

    ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ੍ਹ ਦੇ ਆਲੇ-ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਣ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ੍ਹ ਵਿੱਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ। ਉਹਨਾ ਇਹ ਵੀ ਸਪੱਸ਼ਟ ਕੀਤਾ ਕਿ ਅਜਿਹੀਆਂ ਜਾਚਾਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਸਥਾਨਿਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ ‘ਤੇ ਦੇਣ, ਤਾਂ ਪੁਲਿਸ ਨੂੰ ਸੂਚਨਾ ਦੇਣ ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿੱਚ ਸ਼ਾਮਿਲ ਹੋ ਸਕਦੇ ਹਨ।