ਸਾਢੇ 16 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ, ਇੱਕ ਕਾਬੂ

Ransom

(ਸਤਪਾਲ ਥਿੰਦ) ਫਿਰੋਜ਼ਪੁਰ। ਥਾਣਾ ਲੱਖੋ ਕੇ ਬਹਿਰਾਮ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਦਿਆ ਸਾਢੇ 16 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਇਸ ਸਬੰਧੀ ਪੁਲਿਸ ਵੱਲੋਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Poppy

ਇਹ ਵੀ ਪਡ਼੍ਹੋ: ਸੂਆ ਟੁੱਟਿਆ, ਸੈਂਕੜੇ ਏਕੜ ਫਸਲ ਭਰੀ, ਕਿਸਾਨਾਂ ’ਚ ਰੋਸ

ਜਾਣਕਾਰੀ ਦਿੰਦੇ ਹੋਏ ਏਐੱਸਆਈ ਮਹੇਸ਼ ਸਿੰਘ ਵੱਲੋਂ ਦੱਸਿਆ ਗਿਆ ਕਿ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਲਾਲਚੀਆਂ ਕੋਲ ਖੜ੍ਹਿਆ ਵਿਅਕਤੀ, ਜਿਸ ਕੋਲ ਪਲਾਸਟਿਕ ਦਾ ਗੱਟਾ ਸੀ, ਜੋ ਪੁਲਿਸ ਨੂੰ ਦੇਖ ਘਬਰਾ ਕੇ ਭੱਜਣ ਲੱਗਾ ਤਾਂ ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਗੱਟੇ ਵਿੱਚੋਂ 16 ਕਿਲੋ 550 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।