
Kisan Protest Punjab: ਮੰਗਾਂ ਮਨਵਾਉਣ ਤੱਕ ਜਾਰੀ ਰਹੇਗਾ ਮਰਨ ਵਰਤ : ਰਣ ਸਿੰਘ ਚੱਠਾ
Kisan Protest Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਕਿਸਾਨੀ ਮੰਗਾਂ ਦੀ ਪੂਰਤੀ ਤੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫੀ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਸ਼ੰਭੂ ਅਤੇ ਖਨੋਰੀ ਬਾਰਡਰ ‘ਤੇ ਮੋਰਚਾ ਲਗਾਇਆ ਹੋਇਆ ਹੈ, ਇਹ ਮੋਰਚੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਮੰਗਾ ਪੂਰੀਆਂ ਨਹੀਂ ਹੁੰਦੀਆਂ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਰਣ ਸਿੰਘ ਚੱਠਾ ਜਿਲਾ ਜਨਰਲ ਸਕੱਤਰ ਬੀਕੇਯੂ ਏਕਤਾ ਸਿੱਧੂਪੁਰ (ਸੰਗਰੂਰ) ਨੇ ਗੱਲਬਾਤ ਕਰਦਿਆਂ ਕੀਤਾ।
ਕਿਹਾ, ਜਾ ਜਿੱਤਕੇ ਆਵਾਂਗੇ ਜਾਂ ਸਾਡੀਆਂ ਲਾਸ਼ਾਂ ਹੀ ਘਰਾਂ ਨੂੰ ਆਉਣਗੀਆਂ | Kisan Protest Punjab
ਨੌਜਵਾਨ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਦੀ ਮੰਦੀ ਹਾਲਤ ਲਈ ਕੇਂਦਰ ਤੇ ਸੂਬਾ ਸਰਕਾਰ ਜਿੰਮੇਵਾਰ ਹਨ ਇਸ ਕਰਕੇ ਕਿਸਾਨ ਵਰਗ ਸੜਕਾਂ ਤੇ ਧੱਕੇ ਖਾ ਰਿਹਾ ਹੈ। ਕਿਸਾਨ ਆਗੂ ਚੱਠਾ ਨੇ ਕਿਹਾ ਕਿ 13 ਫਰਵਰੀ ਤੋਂ ਖਨੌਰੀ ਤੇ ਪੱਕਾ ਮੋਰਚਾ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਸੂਬਾ ਆਗੂ ਸ੍ਰ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਸ਼ੁਰੂ ਕੀਤੇ ਮਰਨ ਵਰਤ ਦੀ ਹਮਾਇਤ ਕਰਦੇ ਹੋਏ 111 ਕਿਸਾਨਾਂ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ। Kisan Protest Punjab
Read Also : Free Ration Card: ਹੁਣ ਮੁਫ਼ਤ ਰਾਸ਼ਨ ਲੈਣਾ ਨਹੀਂ ਰਿਹਾ ਸੌਖਾ, ਧਾਂਦਲੀ ਰੋਕਣ ਲਈ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਜਿਸ ਵਿੱਚ ਰਣ ਸਿੰਘ ਚੱਠਾ ਜ਼ਿਲ੍ਹਾ ਜਨਰਲ ਸਕੱਤਰ ਸੰਗਰੂਰ ਦੀ ਅਗਵਾਈ ਵਿੱਚ 16 ਕਿਸਾਨ ਜ਼ਿਲ੍ਹਾ ਸੰਗਰੂਰ ਦੇ ਮਰਨ ਵਰਤ ਤੇ ਬੈਠੇ 111 ਵਿੱਚ ਸ਼ਾਮਿਲ ਹਨ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜੇਕਰ ਕੇਂਦਰ ਸਾਡੀਆਂ ਮੰਗਾਂ ਲਾਗੂ ਨਹੀਂ ਕਰਦੀ ਤਾਂ ਘਰਾਂ ਨੂੰ ਸਾਡੀਆਂ ਲਾਸ਼ਾਂ ਹੀ ਜਾਣਗੀਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂ ਚੌਥੇ ਦਿਨ ਮਰਨ ਵਰਤ ਤੇ ਡਟੇ ਹੋਏ ਸਨ।