162th Welfare Work : ਪੂਜਨੀਕ ਗੁਰੂ ਜੀ ਨੇ ਸ਼ੁਰੂ ਕੀਤਾ ਇੱਕ ਹੋਰ ਮਾਨਵਤਾ ਭਲਾਈ ਕਾਰਜ, ਦੇਖੋ ਵੀਡੀਓ

162th Welfare Work

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਗੁਰਗੱਦੀਨਸ਼ੀਨੀ ਦਿਹਾੜੇ ਨੂੰ ਸਾਧ-ਸੰਗਤ ਨੇ ਬੁੱਧਵਾਰ ਨੂੰ ਦੁਨੀਆ ਭਰ ’ਚ ਪਵਿੱਤਰ ਐੱਮਐੱਸਜੀ ਮਹਾਂ ਰਹਿਮੋ-ਕਰਮ ਭੰਡਾਰੇ ਦੇ ਰੂਪ ’ਚ ਧੂਮਧਾਮ ਨਾਲ ਮਨਾਇਆ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਤੋਂ ਆਨਲਾਈਨ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ਸਮੇਤ ਦੇਸ਼-ਵਿਦੇਸ਼ਾਂ ’ਚ ਬੈਠੀ ਸਾਧ-ਸੰਗਤ ਨੂੰ ਅਨਮੋਲ ਬਚਨਾਂ ਨਾਲ ਨਿਹਾਲ ਕੀਤਾ। (162th Welfare Work)

ਪੂਜਨੀਕ ਗੁਰੂ ਜੀ ਨੇ ਕੀਤੀ 162ਵੇਂ ‘ਹੈਲਦੀ ਹਾਰਟ ਕੰਪੇਨ’ ਦੀ ਸ਼ੁਰੂਆਤ | 162th Welfare Work

ਇਸ ਮੌਕੇ ਪੂਜਨੀਕ ਗੁਰੂ ਜੀ ਨੇ ਮਾਨਵਤਾ ਭਲਾਈ ਕਾਰਜਾਂ ਨੂੰ ਰਫ਼ਤਾਰ ਦਿੰਦੇ ਹੋਏ 162ਵੇਂ ਮਾਨਵਤਾ ਭਲਾਈ ਕਾਰਜ ‘ਹੈਲਦੀ ਹਾਰਟ ਕੰਪੇਨ’ ਦੀ ਸ਼ੁਰੂਆਤ ਕੀਤੀ ਇਸ ਕਾਰਜ ਤਹਿਤ ਸਾਧ-ਸੰਗਤ ਦਿਲ ਨੂੰ ਤੰਦਰੁਸਤ ਰੱਖਣ ਲਈ ਮੈਡੀਟੇਸ਼ਨ ਕਰਨ, ਸ਼ੂਗਰ ਫਰੀ ਖਾਣ-ਪੀਣ ਤੇ ਨਸ਼ਾ ਨਾ ਕਰਨ ਤੇ ਦੂਜਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰੇਗੀ ਜ਼ਰੂਰਤਮੰਦ ਦਿਲ ਦੇ ਰੋਗ ਨਾਲ ਪੀੜਤਾਂ ਦਾ ਇਲਾਜ ਕਰਵਾਵੇਗੀ ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਅੱਜ-ਕੱਲ੍ਹ ਮਿਲਾਵਟੀ ਖਾਣ-ਪੀਣ ਤੇ ਨਸ਼ੇ ਕਾਰਨ ਲੋਕਾਂ ਨੂੰ ਹਾਰਟ-ਅਟੈਕ ਆ ਰਹੇ ਹਨ ਇਸ ਲਈ ਪੂਜਨੀਕ ਗੁਰੂ ਜੀ ਨੇ ਇਸ ਕਾਰਜ ਦੀ ਸ਼ੁਰੂਆਤ ਕਰਦਿਆਂ ਫ਼ਰਮਾਇਆ ਕਿ ਸਿਮਰਨ ਕਰਨ ਅਤੇ ਫਾਸਟਫੂਡ ਨਾ ਖਾ ਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖੋ। (162th Welfare Work)

Also Read : ਜਾਣੋ, ਮਾਨਵਤਾ ਭਲਾਈ ਦੇ 162 ਕਾਰਜਾਂ ਦੀ ਸੂਚੀ ਬਾਰੇ

ਆਪਣੀ ਨੇਕ ਕਮਾਈ ’ਚੋਂ 1 ਲੱਖ 64 ਹਜ਼ਾਰ ਰੁਪਏ ਪਰਮਾਰਥ | 162th Welfare Work

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਆਦਰਯੋਗ ਭੈਣ ਹਨੀਪ੍ਰੀਤ ਜੀ ਇੰਸਾਂ ਨੇ ਆਪਣੀ ਨੇਕ ਕਮਾਈ ’ਚੋਂ 1 ਲੱਖ 64 ਹਜ਼ਾਰ ਰੁਪਏ ਦੀਨ-ਦੁਖੀਆਂ ਲਈ ਪਰਮਾਰਥ ਕੀਤੇ ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਤੇ ਆਦਰਯੋਗ ਭੈਣ ਹਨੀਪ੍ਰੀਤ ਜੀ ਇੰਸਾਂ ਦੀਨ-ਦੁਖੀਆਂ ਦੀ ਮੱਦਦ ਲਈ ਹਮੇਸ਼ਾ ਅੱਗੇ ਆਉਂਦੇ ਹਨ ਅਤੇ ਸਾਧ-ਸੰਗਤ ਨੂੰ ਵੀ ਮਾਨਵਤਾ ਭਲਾਈ ਦੇ ਕਾਰਜਾਂ ਲਈ ਹਮੇਸ਼ਾ ਪ੍ਰੇਰਿਤ ਕਰਦੇ ਰਹਿੰਦੇ ਹਨ।