ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਲਾਏ ਖੂਨਦਾਨ ਕੈਂਪ ’ਚ 162 ਯੂਨਿਟ ਖੂਨ ਇਕੱਤਰ

Blood-Donation-Camp
ਚੰਡੀਗੜ੍ਹ: ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਕੈਂਪ ਦੌਰਾਨ ਖੂਨਦਾਨ ਕਰਦੇ ਹੋਏ।

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਿਆਤ ਬਾਹਰਾ ਯੂਨੀਵਰਸਿਟੀ ਦੇ ਐਨਸੀਸੀ ਅਤੇ ਐਨਐਸਐਸ ਵਿੰਗ ਵੱਲੋਂ ਯੂਨੀਵਰਸਿਟੀ ਦੇ ਸਾਰੇ ਸਕੂਲਾਂ ਅਤੇ ਸ਼ਿਵ ਕੰਵਰ ਮਹਾਂਸੰਘ ਚੈਰੀਟੇਵਲ ਟਰੱਸਟ, ਪੰਚਕੂਲਾ ਦੇ ਸਹਿਯੋਗ ਨਾਲ ਅੱਜ ਇੱਥੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਿਦਆਂ ਐਨਸੀਸੀ, ਐਨਐਸਐਸ ਚੀਫ ਕੁਆਰਡੀਨੇਟਰ ਪ੍ਰੋ. ਏ ਐਸ ਚਾਹਲ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ-ਚਾਂਸਲਰ ਪੋ੍ਰ. ਡਾ.ਪਰਵਿੰਦਰ ਸਿੰਘ ਨੇ ਕੀਤਾ, ਜਿਸ ਵਿੱਚ ਕੁੱਲ 162 ਵਲੰਟੀਅਰਾਂ ਨੇ ਖੂਨਦਾਨ ਕੀਤਾ। (Blood Donation Camp)

ਇਹ ਵੀ ਪੜ੍ਹੋ: ਪਿੰਡ ਚੱਕ ਭੰਗੇ ਵਾਲਾ ਦੇ ਇੱਕ ਘਰ ’ਚ ਕੋਈ ਸੁੱਟ ਗਿਆ 3 ਕਿੱਲੋ ਹੈਰੋਇਨ

ਇਸ ਮੌਕੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਵੀ ਖੂਨਦਾਨ ਕਰਕੇ ਇਸ ਨੇਕ ਕੰਮ ਵਿੱਚ ਯੋਗਦਾਨ ਪਾਇਆ ਅਤੇ ਵਿਦਿਆਰਥੀਆਂ ਨੂੰ ਵੀ ਇਸ ਨੇਕ ਕੰਮ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਸ. ਬਾਹਰਾ ਨੇ ਕਿਹਾ ਕਿ ਯੂਨੀਵਰਸਿਟੀ ਸਮਾਜ ਭਲਾਈ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਇਹ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਯਤਨ ਹੈ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਖੂਨਦਾਨ ਕਰਨ ਦੇ ਨਾਲ ਨਾ ਸਿਰਫ਼ ਸਰੀਰ ਨਿਰੋਗ ਰਹਿੰਦਾ ਹੈ ਬਲਕਿ ਜਰੂਰਤਮੰਦ ਲੋਕਾਂ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਹੈ। (Blood Donation Camp)

Blood-Donation-Camp
ਚੰਡੀਗੜ੍ਹ: ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਕੈਂਪ ਦੌਰਾਨ ਖੂਨਦਾਨ ਕਰਦੇ ਹੋਏ।

ਖੂਨਦਾਨ ਸਾਡੀ ਇੱਕ ਸਮਾਜਿਕ ਜਿੰਮੇਵਾਰੀ ਵੀ ਹੈ। ਇਸ ਲਈ ਹਰ ਇਨਸਾਨ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਨੇ ਖੂਨ ਇਕੱਤਰ ਕੀਤਾ। ਇਸ ਕੈਂਪ ਵਿੱਚ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਉਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਨ ਅਕੈਡਮਿਕਸ ਡਾ. ਐਸ ਕੇ. ਬਾਂਸਲ, ਰਜਿਸਟਰਾਰ ਡਾ. ਦਿਨੇਸ਼ ਸ਼ਰਮਾ, ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਿਜ਼ ਦੇ ਡਾ. ਡੀਨ ਪੰਕਜ ਕੌਲ ਆਦਿ ਹਾਜ਼ਰ ਸਨ।