175 ਥਾਂਵਾਂ ’ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ‘ਤੇ ਕਰਵਾਇਆ ਨਸ਼ਟ

Dengue
ਪਟਿਆਲਾ : ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕਰਦੇ ਹੋਏ ਸਿਹਤ ਟੀਮਾਂ ।

ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੌਕੇ 1,04,696 ਘਰਾਂ/ਥਾਂਵਾ ’ਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ

(ਨਰਿੰਦਰ ਸਿੰਘ ਬਠੋਈ) ਪਟਿਆਲਾ। ਡੇਂਗੂ (Dengue) ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਤੇਜ਼ ਬਾਗ ਕਲੌਨੀ, ਜ਼ੋਗਿੰਦਰ ਨਗਰ, ਸ਼ਿਕਲੀਗਰ ਬਸਤੀ, ਅਬਚਲ ਨਗਰ, ਪ੍ਰੀਤ ਗਲੀ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ। ਇਨ੍ਹਾਂ ਟੀਮਾਂ ਦਾ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ ਗਿਆ। Dengue

ਡੇਂਗੁੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ. ਸੰਜੇ ਗੋਇਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ’ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਉਪਲੱਬਧ ਹੈ। ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ।

ਇਹ ਵੀ ਪੜ੍ਹੋ: Helicopter Emergency Landing: ਕੇਦਾਰਨਾਥ ’ਚ ਹੈਲੀਕਾਪਟਰ ਦੀ ਐਮਰਜੰਸੀ ਲੈਂਡਿੰਗ, ਵਾਲ-ਵਾਲ ਬਚੇ ਸ਼ਰਧਾਲੂ

ਉਨ੍ਹਾਂ ਕਿਹਾ ਕਿ ਡੇਂਗੁੂ ਇੱਕ ਵਾਰਇਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੁੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

50 ਥਾਂਵਾ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾਇਆ

Dengue
ਪਟਿਆਲਾ : ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕਰਦੇ ਹੋਏ ਸਿਹਤ ਟੀਮਾਂ ।

ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ 26475 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 50 ਥਾਂਵਾ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ ਪਿਛਲੇ ਛੇ ਹਫਤਿਆਂ ਵਿੱਚ 1,04,696 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 175 ਥਾਂਵਾ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਇਸ ਸੀਜਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਕੋਈ ਵੀ ਡੇਂਗੂ ਦਾ ਕੇਸ ਰਿਪੋਰਟ ਨਹੀਂ ਹੋਇਆ, ਫਿਰ ਵੀ ਸਾਨੂੰ ਹੁਣ ਤੋਂ ਹੀ ਬਚਾਅ ਸਬੰਧੀ ਲੋੜੀਂਦੀਆਂ ਕਾਰਵਾਈਆਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। Dengue

LEAVE A REPLY

Please enter your comment!
Please enter your name here