18 ਕਿਸਾਨ-ਮਜ਼ਦੂਰ ਸੰਗਠਨਾਂ ਨੇ ਮੋਦੀ, ਮਾਨ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਫੂਕੇ ਪੁਤਲੇ

Amritsar News

(ਰਾਜਨ ਮਾਨ) ਅੰਮ੍ਰਿਤਸਰ। ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੀਆਂ ਲਗਾਤਾਰ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਕਾਰਨ ਬੁਰੇ ਦੌਰ ਤੋਂ ਲੰਘ ਰਹੇ ਕਿਸਾਨਾਂ ਮਜ਼ਦੂਰਾ ਨੇ 18 ਸੰਗਠਨਾਂ ਦੀ ਅਗਵਾਹੀ ਵਿੱਚ ਕੱਥੂਨੰਗਲ ਟੋਲ ਪਲਾਜ਼ਾ ਉਪਰ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਕਾਰਪੋਰੇਟ ਘਰਾਣਿਆ ਨੂੰ ਬਦੀ ਦਾ ਅਸਲੀ ਪ੍ਰਤੀਕ ਮੰਨਦੇ ਹੋਏ ਪੁਤਲੇ ਫੂਕ ਕੇ ਕਿਸਾਨੀ ਦੁਸ਼ਹਿਰਾ ਮਨਾਇਆ ਗਿਆ। (Amritsar News)

ਇਸ ਮੌਕੇ ਤੇ ਬੋਲਦਿਆਂ 18 ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਮੈਂਬਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਪੂਰੇ ਦੇਸ਼ ਲਈ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ. ਐਸ. ਪੀ. ਗਰੰਟੀ ਕਨੂੰਨ ਬਣਾ ਕੇ ਸਾਰੀਆਂ ਫਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ C2+50% ਦੇ ਫਾਰਮੂਲੇ ਨਾਲ ਦਿੱਤਾ ਜਾਵੇ, ਮਨਰੇਗਾ ਤਹਿਤ ਦੇਸ਼ ਭਰ ਦੇ ਮਜਦੂਰਾਂ ਨੂੰ ਹਰ ਸਾਲ 200 ਦਿਨ ਰੁਜਗਾਰ ਦਿੱਤਾ ਜਾਵੇ, ਕਿਸਾਨਾ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਦਿੱਲੀ ਮੋਰਚੇ ਦੌਰਾਨ ਪਾਏ ਸਭ ਪੁਲਿਸ ਕੇਸ ਰੱਦ ਕੀਤੇ ਜਾਣ, ਲਾਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ ਅਤੇ ਅਜੈ ਮਿਸ਼ਰਾ ਟੈਨੀ ਉਪਰ ਬਣਦੀ ਕਾਰਵਾਈ ਕੀਤੀ ਜਾਵੇ, ਕਿਸਾਨ ਅੰਦੋਲਨਾ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜਾ ਅਤੇ ਹਰੇਕ ਪਰਿਵਾਰ ਵਿੱਚ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ,

ਇਹ ਵੀ ਪੜ੍ਹੋ : ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਰੈੱਡ ਐਂਟਰੀ

ਭਾਰਤਮਾਲਾ ਯੋਜਨਾ ਵਿੱਚ ਕਿਸਾਨਾਂ ਨੂੰ ਜ਼ਮੀਨਾਂ ਦਾ ਰੇਟ ਮਾਰਕੀਟ ਰੇਟ ਨਾਲੋਂ ਛੇ ਗੁਣਾਂ ਦਿੱਤਾ ਜਾਵੇ, ਹਰ ਕਿਸਮ ਦੇ ਅਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿਚ ਹੈਰੋਇਨ ਸਮੈਕ ਵਰਗੇ ਨਸ਼ਿਆਂ ‘ਤੇ ਸ਼ਖਤੀ ਨਾਲ ਰੋਕ ਲਗਾਈ ਜਾਵੇ, ਕੇਂਦਰ ਸਰਕਾਰ ਵੱਲੋਂ ਉੱਤਰ ਭਾਰਤ ਦੇ ਹੜ੍ਹ ਪੀੜ੍ਹਤ ਰਾਜਾਂ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਹੋਵੇ।

Amritsar News

ਉਹਨਾਂ ਕਿਹਾ ਕਿ ਅਗਰ ਸਰਕਾਰ ਵੱਲੋਂ ਇਹਨਾਂ ਮੰਗਾਂ ਤੇ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਦੇਸ਼ ਭਰ ਦੇ ਕਿਸਾਨ ਮਜਦੂਰ ਸੰਗਠਨ ਇੱਕਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਲੰਬਾ ਤੇ ਨਿਰਣਾਇਕ ਸੰਘਰਸ਼ ਦੇ ਰਾਹ ਤੁਰਨ ਲਈ ਤਿਆਰੀ ਕਰ ਰਹੇ ਹਨ ਅਤੇ ਨਵੰਬਰ ਦੇ ਪਿਛਲੇ ਪੰਦਰਵਾੜੇ ਵਿੱਚ ਵੱਖ ਵੱਖ ਰਾਜਾਂ ਅੰਦਰ ਸੜਕਾਂ ‘ਤੇ ਲੱਗੇ ਕਾਰਪੋਰੇਟ ਦੇ ਟੋਲ ਪਲਾਜੇ ਆਮ ਲੋਕਾਂ ਲਈ ਫ੍ਰੀ ਕਰਕੇ ਤਿੱਖਾ ਸੰਘਰਸ਼ ਵੱਢਿਆ ਜਾਵੇਗਾ । ਇਸ ਮੌਕੇ ਗਿਣਤੀ ਸੈਂਕੜੇ ਥਾਵਾਂ ਤੇ ਹਜ਼ਾਰਾਂ ਦੀ ਵਿੱਚ ਕਿਸਾਨ-ਮਜਦੂਰ ਤੇ ਔਰਤਾਂ ਹਾਜ਼ਿਰ ਸਨ। Amritsar News