ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਪ੍ਰਸ਼ਾਸਨ ਨੇ ਮਹਾਂ ਸ਼ਿਵਰਾਤਰੀ ਮੌਕੇ ਸਕੂਲਾਂ-ਕਾਲਜਾਂ ’ਚ 18 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਸ਼ਾਸਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਫਿਲਹਾਲ ਇਹ ਛੁੱਟੀ ਸਿਰਫ਼ ਚੰਡੀਗੜ੍ਹ ਅਧੀਨ ਪੈਂਦੇ ਸਕੂਲਾਂ ਕਾਲਜਾਂ ਵਿੱਚ ਹੀ ਐਲਾਨੀ ਗਈ ਹੈ। (Holiday Announcement)















