ਪੰਜਾਬ ‘ਚ 18 IAS ਅਤੇ 2 PCS ਅਧਿਕਾਰੀ ਬਦਲੇ

Officials Transferred

ਅੰਮ੍ਰਿਤਸਰ ਦੇ ਘਣਸ਼ਿਆਮ ਥੋਰੀ ਹੋਣਗੇ  ਨਵੇਂ ਡਿਪਟੀ ਕਮਿਸ਼ਨਰ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਸਰਕਾਰ ਨੇ ਅੱਜ ਫਿਰ ਬਦਲਾਅ ਕੀਤਾ ਹੈ। ਪੰਜਾਬ ਸਰਕਾਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੈ ਮਾਮਲਾ

ਇਸ ਵਿੱਚ ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਉਨ੍ਹਾਂ ਦੀ ਥਾਂ ‘ਤੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਹੋਣਗੇ।

Officers Transferred