ਸਜ਼ਾ ਦਾ ਐਲਾਨ ਵੀਰਵਾਰ ਨੂੰ
ਨਵੀ ਦਿੱਲੀ, ਏਜੰਸੀ।
ਰਾਜਧਾਨੀ ਦੀ ਪਟਿਆਲਾ ਹਾਊਸ ਅਦਾਲਤ ਨੇ 1984 ‘ਚ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਮਾਮਲੇ ‘ਚ ਬੁੱਧਵਾਰ ਨੂੰ ਦੋ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ। ਸਜ਼ਾ ਦਾ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ। ਵਧੀਕ ਸ਼ੈਸਨ ਜੱਜ ਅਜੈ ਪਾਂਡੇ ਨੇ ਦੱਖਣੀ ਦਿੱਲੀ ਦੇ ਮਹਿਪਾਲਪੁਰ ਇਲਾਕੇ ‘ਚ ਰਹਿਣ ਵਾਲੇ ਹਰਦੇਵ ਸਿੰਘ ਤੇ ਅਵਤਾਰ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਨਰੇਸ਼ ਸਹਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਮ੍ਰਿਤਕ ਹਰਦੇਵ ਸਿੰਘ ਦੇ ਭਰਾ ਸੰਤੋਸ਼ ਸਿੰਘ ਦੀ ਸ਼ਿਕਾਹਿਤ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।