ਪੁਲਿਸ ਨੇ 3 ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ | Heroin
Heroin: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਵੱਲੋਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਦਿਆਂ 2 ਕਿਲੋ 63 ਗ੍ਰਾਮ ਹੈਰੋਇਨ ਅਤੇ 181 ਕਿਲੋ 185 ਗ੍ਰਾਮ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਇਹਨਾਂ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁੱਕਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Elderly Couple Murder: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ
ਇਸ ਸਬੰਧੀ ਜਾਣਕਾਰੀ ਦਿੰਦੇ ਐੱਸਐੱਸਪੀ ਫਿਰੋਜ਼ਪੁਰ ਸੋਮਿਆ ਮਿਸ਼ਰਾ ਵੱਲੋਂ ਦੱਸਿਆ ਗਿਆ ਕਿ ਸੀ.ਆਈ.ਏ ਸਟਾਫ ਫਿਰੋਜਪੁਰ ਦੀ ਟੀਮ ਨੇ 03 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾ ਵਿੱਚੋਂ ਗੁਰਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਚਾਂਦੀ ਵਾਲਾ ਅਤੇ ਬੂਟਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਲਾਲੂ ਵਾਲਾ ਨੂੰ ਕਾਬੂ ਕਰਦਿਆਂ 2 ਕਿੱਲੋ 63 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਮਾਰਕਾ ਆਈ-20 ਬਰਾਮਦ ਕੀਤੀ ਗਈ ਅਤੇ ਮੁਲਜ਼ਮਾਂ ਖਿਲਾਫ਼ ਥਾਣਾ ਮੱਲਾਂ ਵਾਲਾ ਵਿਖੇ ਮੁੱਕਦਮਾ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ ।
ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਲਖਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕਾਕੜ ਨੂੰ ਕਾਬੂ ਕਰਦਿਆਂ 181 ਕਿਲੋ 185 ਗ੍ਰਾਮ ਪੋਸਤ ਅਤੇ 1 ਛੋਟਾ ਹਾਥੀ ਬਰਾਮਦ ਕਰਦਿਆਂ ਉਕਤ ਮੁਲਜ਼ਮ ਖਿਲਾਫ਼ ਥਾਣਾ ਮਮਦੋਟ ਵਿਖੇ ਐਨ.ਡੀ.ਪੀ.ਐਸ ਐਕਟ ਮਾਮਲਾ ਦਰਜ ਰਜਿਸਟਰ ਕੀਤਾ ਗਿਆ ਹੈ। ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਅਤੇ ਬੂਟਾ ਸਿੰਘ ਖਿਲਾਫ਼ ਪਹਿਲਾ ਹੀ ਥਾਣਾ ਫਿਰੋਜ਼ਪੁਰ ਵਿੱਚ ਐਨ.ਡੀ.ਪੀ.ਐੱਸ ਐਕਟ ਦੇ ਮਾਮਲੇ ਵਿੱਚ ਭਗੌੜੇ ਸਨ ਅਤੇ ਤਿੰਨਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਤਫਤੀਸ ਅਮਲ ਵਿੱਚ ਲਿਆਂਦੀ ਜਾਵੇਗੀ। Heroin