ਪੁਲਿਸ ਦੀ ਗੱਡੀ ਥੱਲੇ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

ਰਿੰਦਾ ਗੈਂਗ ਨਾਲ ਜੁੜਿਆ ਨਾਂਅ

ਅੰਮ੍ਰਿਤਸਰ (ਬਿਊਰੋ)। ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਹਨ। ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਪੰਜਾਬ ਪੁਲਿਸ ਦੇ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ’ਚ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਦੋਵੇਂ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਗਿ੍ਰਫ਼ਤਾਰ ਕੀਤੇ ਉਕਤ ਮੁਲਜ਼ਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਗੈਂਗ ਨਾਲ ਸਬੰਧ ਰੱਖਦੇ ਹਨ। ਬੰਬ ਰੱਖਣ ਵਾਲੇ ਦੋਵੇਂ ਮੁਲਜ਼ਮ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਅੰਮ੍ਰਿਤਸਰ ’ਚ ਸਬ ਇੰਸਪੈਕਟਰ ਦੀ ਗੱਡੀ ’ਚ ਲਾਇਆ ਬੰਬ

ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਬੀਤੇ ਦਿਨ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀ ਦੇ ਘਰ ਦੇ ਬਾਹਰ ਖੜ੍ਹੀ ਗੱਡੀ ਹੇਠਾਂ ਬੰਬ ਰੱਖ ਦਿੱਤਾ ਸੀ। ਬੰਬ ਰੱਖਣ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ ਨੂੰ ਭਾਜੜਾਂ ਪੈ ਗਈਆਂ ਸਨ। ਪੁਲਿਸ ਅਧਿਕਾਰੀਆਂ ਅਤੇ ਬੰਬ ਨਿਰੋਧਕ ਦਸਤੇ ਨੇ ਮੌਕੇ ’ਤੇ ਪਹੁੰਚ ਕੇ ਬੰਬ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਸੀ, ਜਿਸ ਨਾਲ ਵੱਡੀ ਵਾਰਦਾਤ ਹੋਣੋ ਟਲ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here