ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਚੂਰਾ ਸਮੇਤ 2 ਕਾਬੂ

Drug Pills
ਅਮਲੋਹ : ਡੀ.ਐਸ.ਪੀ ਜੰਗਜੀਤ ਸਿੰਘ ਰੰਧਾਵਾ ਅਤੇ ਹੋਰ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਸਮੇਤ ਜਾਣਕਾਰੀ ਦਿੰਦੇ ਹੋਏ। ਤਸਵੀਰ:ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ । ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਅਮਲੋਹ ਦੀ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ (Drug Pills ) ਅਤੇ ਭੁੱਕੀ ਚੂਰਾ ਸਮੇਤ ਗਿ੍ਰਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪਟਾਕਿਆਂ ਦੀ ਵਿਕਰੀ ਤੇ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਅਮਲੋਹ ਜੰਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਬੀਤੀ ਰਾਤ ਮੁਖ਼ਬਰ ਦੀ ਇੰਤਲਾਹ ’ਤੇ ਥਾਣਾ ਮੁਖੀ ਵਿਨੋਦ ਕੁਮਾਰ ਦੀ ਅਗਵਾਈ ਵਿਚ ਸਤਨਾਮ ਕੰਡਾ ਅਮਲੋਹ ਰੋਡ ’ਤੇ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਵਾਰਡ ਨੰਬਰ 5 ਅਮਲੋਹ ਅਤੇ ਬਲਕਾਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਬਰੌਂਗਾ ਨੂੰ ਅਲਟੋ ਕਾਰ ਨੰਬਰ ਪੀ.ਬੀ 48ਐਫ-7087 ਵਿਚੋਂ ਕਾਬੂ ਕੀਤਾ, ਜਿਨ੍ਹਾਂ ਪਾਸੋਂ ਤਲਾਸ਼ੀ ਲੈਣ ’ਤੇ 5040 ਲੋਮੋਟਿਲ ਨਸ਼ੀਲੀਆਂ ਗੋਲੀਆਂ ਅਤੇ 15 ਕਿੱਲੋ ਭੁੱਕੀ ਚੂਰਾ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖਿਲਾਫ਼ ਮੁਕੱਦਮਾ ਨੰਬਰ 175 ਧਾਰਾ 15, 22/61/85 ਐਨ.ਡੀ.ਪੀ.ਐਸ ਐਕਟ ਅਧੀਨ ਦਰਜ ਕਰਕੇ ਮਾਨਯੋਗ ਅਦਾਲਤ ਅਮਲੋਹ ਵਿਚ ਪੇਸ਼ ਕੀਤਾ ਅਤੇ ਪੁਲਿਸ ਰਿਮਾਂਡ ਹਾਸਲ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here