ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News 50 ਗ੍ਰਾਮ ਹੈਰੋ...

    50 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ

    ਨਸ਼ੀਲੇ ਪਦਾਰਥ ਸਮੇਤ ਗਿ੍ਰਫਤਾਰ ਵਿਅਕਤੀ ਪੁਲਿਸ ਪਾਰਟੀ ਨਾਲ। ਤਸਵੀਰ:ਅਨਿਲ ਲੁਟਾਵਾ

    50 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ

    (ਅਨਿਲ ਲੁਟਾਵਾ) ਫਤਿਹਗੜ੍ਹ ਸਾਹਿਬ। ਜਿਲ੍ਹਾ ਪੁਲਿਸ ਮੁੱਖੀ ਡਾ. ਰਵਜੋਤ ਗਰੇਵਾਲ ਦੇ ਹੁਕਮਾ ਤੇ ਨਸ਼ਿਆ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 50 ਗਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰ ਮਾਮਲਾ ਦਰਜ ਕੀਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਪੀ. ਡੀ. ਦਿਗਵਿਜੈ ਕਪਿਲ ਅਤੇ ਥਾਣਾ ਬਡਾਲੀ ਆਲਾ ਸਿੰਘ ਦੇ ਐੱਸ. ਐੱਚ. ਓ. ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਕਾਰ ਨੰਬਰ ਪੀ ਬੀ 65 ਏ ਐਕਸ-3933 ਵਿਚ ਸਵਾਰ ਸ਼ੁਬੀਰ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਪਿੰਡ ਨਾਭਾ ਸਾਹਿਬ ਨੇੜੇ ਜੀਰਕਪੁਰ ਜਿਲ੍ਹਾ ਮੋਹਾਲੀ ਅਤੇ ਰਵੀ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਪਿੰਡ ਭਵਾੜ ਜਿਲ੍ਹਾ ਮੋਹਾਲੀ ਨੂੰ 25-25 ਗਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰ ਐਨ. ਡੀ. ਪੀ. ਐਸ. ਐਕਟ ਅਧੀਨ ਥਾਣਾ ਬਡਾਲੀ ਆਲਾ ਸਿੰਘ ਵਿਖੇ ਮਾਮਲਾ ਦਰਜ ਕੀਤਾ ਹੈ। ਸ਼ੁਬੀਰ ਸਿੰਘ ਅਤੇ ਰਵੀ ਕੁਮਾਰ ਨੂੰ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿਚ ਪੇਸ਼ ਕੀਤਾ ਜਿਥੋ ਦੋਹਾ ਨੂੰ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here