ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ

2 crore 59 lakh, Scam , Magnarega Scheme

ਵਿਭਾਗ ਨੂੰ ਮੁੱਖ ਦੋਸ਼ੀ ਵਿਰੁੱਧ ਪੁਲਿਸ ਕੇਸ ਦਰਜ ਕਰਵਾਉਣ ਦੇ ਆਦੇਸ਼

ਅਸ਼ਵਨੀ ਚਾਵਲਾ(ਚੰਡੀਗੜ੍ਹ) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ ਵਿੱਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਪੰਜ ਕਰਮਚਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਅਤੇ ਇੱਕ ਕਰਮਚਾਰੀ ਉੱਤੇ ਪੁਲਿਸ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ।  Scam

ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਪੜਤਾਲ ਵਿੱਚ ਬਲਾਕ ਫਰੀਦਕੋਟ ਦੇ ਸਹਾਇਕ ਪ੍ਰੋਜੈਕਟ ਅਫਸਰ ਯਾਦਵਿੰਦਰ ਸਿੰਘ, ਬਲਾਕ ਗਿੱਦੜਬਾਹਾ ਦੇ ਸਹਾਇਕ ਪ੍ਰਾਜੈਕਟ ਅਫਸਰ ਹਰਪ੍ਰੀਤ ਸਿੰਘ, ਬਲਾਕ ਗੁਰੂਹਰਸਹਾਏ ਦੇ ਸਹਾਇਕ ਪ੍ਰੋਜੈਕਟ ਅਫਸਰ ਦਲੀਪ ਕੁਮਾਰ, ਬਲਾਕ ਫਿਰੋਜ਼ਪੁਰ ਦੇ ਸਹਾਇਕ ਪ੍ਰੋਜੈਕਟ ਅਫਸਰ ਰਜਨੀ ਸ਼ਰਮਾ ਤੇ ਮੀਨਾ ਸ਼ਰਮਾ ਅਤੇ ਬਲਾਕ ਘੱਲ ਖੁਰਦ ਦੇ ਸਹਾਇਕ ਪ੍ਰੋਜੈਕਟ ਅਫਸਰ ਚਰਨਜੀਤ ਸਿੰਘ ਵੱਲੋਂ ਇਸ ਸਕੀਮ ਤਹਿਤ ਵਰਤੇ ਜਾਂਦੇ ਮੈਟੀਰੀਅਲ ਲਈ ਦੀ 2 ਕਰੋੜ 59 ਲੱਖ ਰੁਪਏ ਦੀ ਜਾਅਲੀ ਅਦਾਇਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹਨਾਂ ਵਿੱਚੋਂ ਪਹਿਲਾਂ ਹੀ ਅਸਤੀਫਾ ਦੇ ਗਏ ਬਲਾਕ ਫਰੀਦਕੋਟ ਦੇ ਸਹਾਇਕ ਪ੍ਰੋਜੈਕਟ ਅਫਸਰ ਯਾਦਵਿੰਦਰ ਸਿੰਘ ਵਿਰੁੱਧ ਪੁਲਿਸ ਕੇਸ ਦਰਜ ਕਰਾਉਣ ਅਤੇ ਬਾਕੀਆਂ ਨੂੰ ਬਰਖਾਸਤ ਕਰਨ ਦੇ ਹੁਕਮ ਕੀਤੇ ਗਏ ਹਨ। Scam

ਬਾਜਵਾ ਨੇ ਇਹ ਹੁਕਮ ਜਾਰੀ ਕਰਦਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਹੈ ਕਿ ਮਗਨਰੇਗਾ ਸਮੇਤ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ਕਿਸੇ ਵੀ ਸਕੀਮ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਉੱਕਾ ਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਦੇਸ਼ ਦਿੱਤੇ ਕਿ ਪੰਜਾਬ ਦੇ ਹਰ ਬਲਾਕ ਵਿੱਚ ਇਸ ਸਕੀਮ ਲਾਗੂ ਕੀਤੇ ਜਾਣ ਦੀ ਤੁਰੰਤ ਪੜਤਾਲ ਕਰਵਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਜਾਰੀ ਕੀਤੇ ਗਏ ਇੱਕ-ਇੱਕ ਪੈਸੇ ਨੂੰ ਸਹੀ ਜਗਾ ਉੱਤੇ ਖਰਚ ਕਰਨ ਨੂੰ ਯਕੀਨੀ ਬਣਾਇਆ ਜਾਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।