ਸਾਡੇ ਨਾਲ ਸ਼ਾਮਲ

Follow us

19.2 C
Chandigarh
Sunday, February 22, 2026
More
    Home Breaking News Amritsar News...

    Amritsar News: 30 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

    Amritsar News
    Amritsar News: 30 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

    Amritsar News

    ਅੰਮ੍ਰਿਤਸਰ (ਰਾਜਨ ਮਾਨ)। Amritsar News: ਪਾਕਿਸਤਾਨ ਤੋਂ ਸਮੱਗਲ ਹੋ ਕੇ ਆਈ 30 ਕਰੋੜ ਰੁਪਏ ਦੀ ਕੀਮਤ ਦੀ 6 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਰੂਰਲ ਪੁਲਿਸ ਨੇ ਦੋ ਨਸ਼ਾ ਤਸਕਰ ਕਾਬੂ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਦੇ ਰੂਰਲ ਇਲਾਕੇ ’ਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ 6 ਕਿਲੋਗ੍ਰਾਮ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਖ਼ਾਸ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਪੁਲਿਸ ਟੀਮ ਨੇ ਪਿੰਡ ਭਕਣਾ ਨੇੜੇ ਗੁਰਦਿੱਤਾ ਉਰਫ ਕਾਲੂ ਤੇ ਕੈਪਟਨ ਨੂੰ ਗ੍ਰਿਫ਼ਤਾਰ ਕੀਤਾ। Amritsar News

    ਇਹ ਖਬਰ ਵੀ ਪੜ੍ਹੋ : Rinku-Priya Engagement: ਕ੍ਰਿਕੇਟਰ ਰਿੰਕੂ ਸਿੰਘ ਤੇ ਸੰਸਦ ਮੈਂਬਰ ਪ੍ਰਿਆ ਦੀ ਹੋਈ ਮੰਗਣੀ, ਵੇਖੋ ਤਸਵੀਰਾਂ…

    ਦੋਵੇ ਮੋਟਰਸਾਈਕਲ ’ਤੇ ਹੈਰੋਇਨ ਦੀ ਵੱਡੀ ਖੇਪ ਲੈ ਕੇ ਜਾ ਰਹੇ ਸਨ। ਇਹ ਖੇਪ ਪਾਕਿਸਤਾਨ ਅਧਾਰਤ ਹੈਂਡਲਰਾਂ ਵੱਲੋਂ ਭੇਜੀ ਗਈ ਸੀ ਤੇ ਇਸ ਨੂੰ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਸਪਲਾਈ ਕੀਤਾ ਜਾਣਾ ਸੀ। ਇਸ ਸੰਬੰਧ ’ਚ ਐਨਡੀਪੀਐਸ ਐਕਟ ਤਹਿਤ ਥਾਣਾ ਘਰਿੰਡਾ ਵਿੱਚ ਐਫ਼ਆਈਆਰ ਦਰਜ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮੁਲਜਮ ਫਿਲਹਾਲ ਫਰਾਰ ਹੈ ਤੇ ਉਸ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ, ਜਿਸ ਰਾਹੀਂ ਨਸ਼ਾ ਸਪਲਾਈ ਚੇਨ ਤੇ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਸੰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। Amritsar News