ਸੱਚ ਕਹੂੰ ਬਿਊਰੋ
ਚੰਡੀਗੜ੍ਹ, 13 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਮੁੱਕੇਬਾਜ਼ ਕੌਰ ਸਿੰਘ ਵੱਲੋਂ ਡਾਕਟਰੀ ਖਰਚਿਆਂ ਨੂੰ ਪੂਰਾ ਕਰਨ ਲਈ ਲਏ ਗਏ ਕਰਜ਼ੇ ਦੀ ਅਦਾਇਗੀ ਕਰਨ ਲਈ ਆਪਣੇ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੇਣ ਨੂੰ ਮਨਜੂਰੀ ਦਿੱਤੀ।
ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇਹ ਰਾਸ਼ੀ ਜਾਰੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਪ੍ਰੈੱਸ ਬਿਆਨ ‘ਚ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਦੀਆਂ ਰਿਪੋਰਟਾਂ ਤੋਂ ਮਸ਼ਹੂਰ ਮੁੱਕੇਬਾਜ਼ ਦੀ ਵਿੱਤੀ ਦੁਰਦਸ਼ਾ ਬਾਰੇ ਜਾਣਕਾਰੀ ਮਿਲੀ ਹੈ ਤੇ ਉਨ੍ਹਾਂ ਨੇ ਤੁਰੰਤ ਰਾਹਤ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਮੁੱਕੇਬਾਜ਼ ਦੇ ਬਿਮਾਰ ਹੋਣ ਦੀਆਂ ਰਿਪੋਰਟਾਂ ‘ਤੇ ਅਫਸੋਸ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਨੇ ਕੌਰ ਸਿੰਘ ਦੇ ਛੇਤੀ ਤੰਦਰੁਸਤ ਹੋਣ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।