ਉਸਾਰੀ ਕਿਰਤੀਆਂ ਨੂੰ ਕੈਂਸਰ ਦੇ ਇਲਾਜ ਲਈ ਵਿੱਤੀ ਮਦਦ ਦੇ ਤੌਰ ‘ਤੇ ਮਿਲਣਗੇ 2 ਲੱਖ 

Construction, Workers, 2 Lakhs, Financial, Aid, Cancer, Treatment

ਖੇਡਾਂ ਦੇ ਖੇਤਰ ‘ਚ ਨਾਮਣਾ ਖੱਟਣ ਵਾਲੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਵੀ ਦਿੱਤੀ ਜਾਵੇਗੀ ਨਗਦ ਵਿੱਤੀ ਸਹਾਇਤਾ | Cancer Treatment

ਚੰਡੀਗੜ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਕਿਰਤੀਆਂ ਨੂੰ ਹੁਣ ਕਿਸੇ ਵੀ ਗੰਭੀਰ ਬਿਮਾਰੀ ਲਈ 1 ਲੱਖ ਨਹੀਂ, ਸਗੋਂ ਪੰਜਾਬ ਸਰਕਾਰ ਤੋਂ 2 ਲੱਖ ਰੁਪਏ ਤੱਕ ਦੀ ਸਹਾਇਤਾ ਮਿਲੇਗੀ। ਇਸ ਸਬੰਧੀ ਵਿਭਾਗ ਵਲੋਂ ਆਖ਼ਰੀ ਫੈਸਲਾ ਲੈ ਲਿਆ ਗਿਆ ਹੈ। ਇਸ ਨਾਲ ਹੀ ਕਿਰਤੀਆਂ ਦੇ ਪਰਿਵਾਰ ‘ਚ ਲੜਕੀ ਦਾ ਵਿਆਹ ਹੋਣ ਮੌਕੇ ਸ਼ਗਨ 31 ਹਜ਼ਾਰ ਦੀ ਥਾਂ ‘ਤੇ 51 ਹਜ਼ਾਰ ਦਿੱਤਾ ਜਾਏਗਾ, ਜਿਹੜਾ ਕਿ ਕਿਰਤੀਆਂ ਨੂੰ ਸਰਕਾਰ ਵਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। (Cancer Treatment)

ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਐਡਵਾਇਜ਼ਰੀ ਕਮੇਟੀ ਦੀ ਇੱਕ ਮੀਟਿੰਗ ਅੱਜ ਕਮੇਟੀ ਦੇ ਚੇਅਰਮੈਨ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਫੈਸਲਾ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮੁੱਖ ਮਨੋਰਥ ਬਿਲਡਿੰਗ ਐਂਡ ਅਦਰ ਕਨਸਟੱਰਕਸ਼ਨ ਵੈੱਲਫੇਅਰ ਬੋਰਡ ਦੀਆਂ ਵਿੱਤੀ ਸਹੂਲਤਾਂ ‘ਚ ਵਾਧਾ ਕਰਨ ਦੇ ਨਾਲ-ਨਾਲ ਬੋਰਡ ਵੱਲੋਂ ਪ੍ਰਾਪਤ ਕੀਤੇ ਜਾਂਦੇ ਸੈੱਸ ਵਿੱਚ ਹੋਰ ਵਾਧਾ ਕਰਨਾ ਸੀ ਤਾਂ ਜੋ ਲੋੜਵੰਦ ਉਸਾਰੂ ਕਿਰਤੀਆਂ ਨੂੰ ਸਮੇਂ ਸਿਰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਵਿੱਤੀ ਸਹਾਇਤਾ ਦਿੱਤੀ ਜਾ ਸਕੇ।

ਸ਼ਗਨ ਸਕੀਮ 31 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰਨ ਤੱਕ ਕਰਨ ਦੀ ਸਿਧਾਂਤਕ ਪ੍ਰਵਾਨਗੀ

ਉਨਾਂ ਦੱਸਿਆ ਕਿ ਅੱਜ ਦੀ ਮੀਟਿੰਗ ‘ਚ ਮੁੱਖ ਤੌਰ ‘ਤੇ ਉਸਾਰੀ ਕਿਰਤੀਆਂ ਲਈ ਕੈਂਸਰ, ਦਿਲ ਤੇ ਗੁਰਦੇ ਦੀਆਂ ਬਿਮਾਰੀਆਂ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਇੱਕ ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਨੂੰ ਵਧਾ ਕੇ ਦੋ ਲੱਖ ਰੁਪਏ ਤੱਕ ਕਰਨ ਦਾ ਫ਼ੈਸਲਾ ਲਿਆ ਗਿਆ।ਕਿਰਤੀਆਂ ਦੀਆਂ ਬੱਚੀਆਂ ਦੇ ਵਿਆਹ ਤੇ ਦਿੱਤੀ ਜਾਣ ਵਾਲੀ ਸ਼ਗਨ ਰਾਸ਼ੀ ‘ਚ 31 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਤੱਕ ਦਾ ਸ਼ਗਨ ਦਿੱਤੇ ਜਾਣ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ।

ਸ੍ਰ. ਸਿੱਧੂ ਨੇ ਦੱਸਿਆ ਕਿ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ ਵੀ ਲਿਆ ਕਿ ਊਸਾਰੀ ਕਿਰਤੀਆਂ ਦੇ ਬੱਚੇ ਜੋ ਕਿ ਜ਼ਿਲ੍ਹਾ, ਰਾਜ ਜਾਂ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖੇਡਾਂ ਦੇ ਖੇਤਰ ‘ਚ ਨਾਮਣਾ ਖੱਟਦੇ ਹਨ ਉਨ੍ਹਾਂ ਲਈ ਨਗਦ ਵਿੱਤੀ ਇਮਦਾਦ ਬੋਰਡ ਵੱਲੋਂ ਦਿੱਤੀ ਜਾਇਆ ਕਰੇਗੀ। ਇਸ ਦੇ ਨਾਲ ਹੀ ਐਡਵਾਈਜ਼ਰੀ ਕਮੇਟੀ ਨੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਦਿੱਤੀ ਜਾਣ ਵਾਲੀ ਵਜ਼ੀਫ਼ਾ ਸਕੀਮ ‘ਚ ਸੋਧ ਕਰਨ ਦਾ ਫੈਸਲਾ ਵੀ ਲਿਆ, ਜਿਸ ਅਧੀਨ ਹੁਣ 85 ਫੀਸਦੀ ਦੀ ਬਜਾਇ 75 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮ ਅਧੀਨ 11 ਹਜ਼ਾਰ ਰੁਪਏ ਸਿੱਧੇ ਤੌਰ ‘ਤੇ ਦਿੱਤੇ ਜਾਣਗੇ।