2 ਭੈਣਾਂ ਦੀ ਸ਼ੱਕੀ ਹਾਲਾਤ ’ਚ ਮੌਤ, ਮਾਂ ਨੇ ਕਿਹਾ ਜਬਰ ਜਨਾਹ ਤੋਂ ਬਾਅਦ ਮਾਰਿਆ, ਐਂਨਕਾਉਂਟਰ ’ਚ ਇੱਕ ਦੋਸ਼ੀ ਨੂੰ ਵੱਜੀ ਗੋਲੀ
ਲਖੀਮਪੁਰ/ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ’ਚ ਬੁੱਧਵਾਰ ਨੂੰ ਦੋ ਅਸਲੀ ਭੈਣਾਂ ਦੇ ਦਰੱਖਤ ਨਾਲ ਲਟਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ ਇਸ ਸਨਸਨੀਖੇਜ਼ ਮਾਮਲੇ ’ਚ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਦੇਰ ਸ਼ਾਮ ਉੱਚ ਪੁਲਿਸ ਅਧਿਕਾਰੀਆਂ ਨੂੰ ਲਖਨਊ ਤੋਂ ਲਖੀਮਪੁਰ ਖੀਰੀ ਭੇਜਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਨਿਘਾਸਨ ਕੋਤਵਾਲੀ ਇਲਾਕੇ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਦੋ ਨਾਬਾਲਗ ਅਸਲੀ ਭੈਣਾਂ ਦੀਆਂ ਲਾਸ਼ਾਂ ਇੱਕ ਖੇਤ ਵਿੱਚ ਦਰੱਖਤ ਨਾਲ ਲਟਕਦੀਆਂ ਮਿਲੀਆਂ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਦੋਵਾਂ ਭੈਣਾਂ ਨੂੰ ਦਿਨ ਦਿਹਾੜੇ ਤਿੰਨ ਨੌਜਵਾਨਾਂ ਨੇ ਅਗਵਾ ਕਰ ਲਿਆ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਭੈਣਾਂ ਨਾਲ ਜਬਰ ਜਨਾਹ ਕਰਕੇ ਕਤਲ ਕਰਕੇ ਲਾਸ਼ਾਂ ਦਰੱਖਤ ਨਾਲ ਲਟਕਾ ਦਿੱਤੀਆਂ ਗਈਆਂ ਹਨ।
ਰਾਜ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਘਟਨਾ ਦੀ ਜਾਂਚ ਲਈ ਲਖਨਊ ਤੋਂ ਲਖੀਮਪੁਰ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਕੁਮਾਰ ਨੇ ਸੰਖੇਪ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿ੍ਰਤਕ ਨੌਜਵਾਨ ਲੜਕੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾ ਰਹੀ ਹੈ। ਆਈਜੀ ਰੇਂਜ ਲਕਸ਼ਮੀ ਸਿੰਘ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਮਿ੍ਰਤਕ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ’ਤੇ ਇਸ ਘਟਨਾ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ। ਦੂਜੇ ਪਾਸੇ ਲਖੀਮਪੁਰ ਖੀਰੀ ਦੇ ਐਸਪੀ ਨੇ ਦੱਸਿਆ ਕਿ ਜੁਨੈਦ, ਸੁਹੇਲ, ਹਾਫਿਜ਼ੁਰ ਰਹਿਮਾਨ ਅਤੇ ਜੁਨੈਦ ਨੂੰ ਮੁਕਾਬਲੇ ਤੋਂ ਬਾਅਦ ਗਿ੍ਰਫ਼ਤਾਰ ਕਰ ਲਿਆ ਗਿਆ ਹੈ।
ਹੁਣ ਤੱਕ ਦੇ ਅੱਪਡੇਟ ਲਖੀਮਪੁਰ ਖੀਰੀ
- ਭੈਣਾਂ ਨੂੰ ਦਿਨ ਦਿਹਾੜੇ ਤਿੰਨ ਨੌਜਵਾਨਾਂ ਨੇ ਅਗਵਾ ਕਰ ਲਿਆ ਸੀ।
- ਪੂਰੇ ਮਾਮਲੇ ’ਚ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
- ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ।
- ਮੁਲਜ਼ਮਾਂ ਨੇ ਮਿਲ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਅਤੇ ਲੜਕੀ ਨੂੰ ਫਾਹਾ ਲਗਾ ਕੇ ਮਾਰ ਦਿੱਤਾ।
- ਮੁੱਖ ਮੁਲਜ਼ਮ ਛੋਟੂ ਉਸ ਦੇ ਗੁਆਂਢ ਦਾ ਰਹਿਣ ਵਾਲਾ ਹੈ।
- ਦੋਸ਼ੀ ਨਾਬਾਲਗ ਲੜਕੀਆਂ ਨਾਲ ਜਬਰ ਜਨਾਹ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ