road accident ‘ਚ 2 ਨੌਜਵਾਨਾਂ ਦੀ ਮੌਤ

road accident

road accident | 23 ਸਾਲਾ ਫੌਜੀ ਨੌਜਵਾਨ ਤੇ ਉਸ ਦੇ ਦੋਸਤ ਦੀ ਹੋਈ ਮੌਤ

ਬਠਿੰਡਾ। ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ‘ਚ ਵਾਪਰੇ ਭਿਆਨਕ ਸੜਕ ਹਾਦਸੇ (road accident) ‘ਚ 2 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਟੁਕੜੇ-ਟੁਕੜੇ ਹੋ ਗਏ। ਦਰਅਸਲ 23 ਸਾਲਾ ਫੌਜੀ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਦੋਸਤ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਜਿਵੇਂ ਹੀ ਉਹ ਪਿੰਡ ਲਹਿਰਾ ਧੂਰਕੋਟ ਨੇੜੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੀ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਟਰਾਲੀ ‘ਚ ਵੱਜ ਕੇ ਸੜਕ ‘ਤੇ ਡਿੱਗ ਪਏ। ਇਸੇ ਦੌਰਾਨ ਪਿੱਛੋਂ ਆ ਰਹੀ ਬੱਸ ਨੇ ਦੋਵਾਂ ਨੂੰ ਕੁਚਲ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਸਹਾਰਾ ਵਰਕਰਾਂ ਮੌਕੇ ‘ਤੇ ਪਹੁੰਚੇ ਅਤੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਐਂਬੂਲੈਂਸ ਰਾਹੀਂ ਰਾਮਪੁਰਾ ਹਸਪਤਾਲ ਦੇ ਮੁਰਦਾ ਘਰ ‘ਚ ਰੱਖਵਾ ਦਿੱਤਾ। ਰਾਮਪੁਰਾ ਪੁਲਿਸ ਨੇ ਟਰੈਕਟਰ-ਟਰਾਲੀ ਅਤੇ ਬੱਸ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

road accident