ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ’ਚ ਛੇਤੀ ਖੁੱਲ੍ਹਣਗੇ 20 ਹੋਰ ਆਮ ਆਦਮੀ ਕਲੀਨਿਕ : ਡਾ. ਰੰਜੂ ਸਿੰਗਲਾ ਸਿਵਲ ਸਰਜਨ

ਮੁਢਲੇ ਸਿਹਤ ਕੇਂਦਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ ਮੀਟਿੰਗ

ਮਲੋਟ (ਮਨੋਜ) ।ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਜਿਲ੍ਹੇ ਵਿੱਚ ਜਲਦ ਹੀ ਹੋਰ 20 ਹੋਰ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਜਿਲ੍ਹੇ ਵਿੱਚ ਦੋ ਆਮ ਆਦਮੀ ਕਲਿਨਿਕ (Aam Aadmi Clinics) ਪਹਿਲਾਂ ਹੀ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ 20 ਹੋਰ ਆਮ ਆਦਮੀ ਕਲੀਨਿਕ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ।

ਇਹ ਆਮ ਆਦਮੀ ਕਲੀਨਿਕ ਜਿਲ੍ਹੇ ਵਿੱਚ ਚੱਲ ਰਹੇ ਮੁਢਲੇ ਸਿਹਤ ਕੇਂਦਰਾਂ ਨੂੰ ਅਪਗਰੇਡ ਕਰਕੇ ਖੋਲ੍ਹੇ ਜਾ ਰਹੇ ਹਨ¢ ਇਸ ਸਬੰਧੀ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਮ ਆਦਮੀ ਕਲੀਨਿਕਾਂ ਦੇ ਸਮੁੱਚੇ ਕੰਮ ਨੂੰ 31 ਦਸੰਬਰ 2022 ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਸਬੰਧੀ ਜਾਣਕਾਰੀ ਦੇਂਦਿਆਂ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ, ਕਲੀਨੀਕਲ ਟੈਸਟ ਅਤੇ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਇਹ ਸਾਰੀਆਂ ਸੇਵਾਵਾਂ ਬਿਲਕੁੱਲ ਮੁਫਤ ਉਪਲੱਬਧ ਹੋਣਗੀਆਂ¢ ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਜਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 22 ਹੋ ਜਾਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਦੀ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲੇਗਾ।

17 ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤੇ ਜਾਣਗੇ

ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਨਵੇਂ ਸ਼ੁਰੂ ਕੀਤੇ ਜਾ ਰਹੇ 20 ਆਮ ਆਦਮੀ ਕਲੀਨਿਕਾਂ ਵਿੱਚ 17 ਆਮ ਆਦਮੀ ਕਲੀਨਿਕ (Aam Aadmi Clinics) ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤੇ ਜਾਣਗੇ ਅਤੇ 3 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਡਾ. ਕਿਰਨਦੀਪ ਕÏਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਭੁਪਿੰਦਰਜੀਤ ਕÏਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਲੰਬੀ, ਡਾ. ਦੀਪਕ ਰਾਏ ਸੀਨੀਅਰ ਮੈਡੀਕਲ ਅਫਤਰ ਇੰਚਾਰਜ ਸੀ.ਐਚ.ਸੀ. ਦੋਦਾ, ਡਾ. ਜਤਿੰਦਰ ਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ. ਚੱਕ ਸ਼ੇਰੇਵਾਲਾ, ਸ਼੍ਰੀ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ਼੍ਰੀ ਦੀਪਕ ਕੁਮਾਰ ਡੀ.ਪੀ.ਐਮ. ਐਨ.ਐਚ.ਐਮ., ਮਿਸ ਸ਼ਾਲੂ ਰਾਣੀ ਆਰ.ਬੀ.ਐਸ.ਕੇ. ਕੋਆਰਡੀਨੇਟਰ, ਪ੍ਰਭਜੀਤ ਸਿੰਘ ਅਕਾਂਊਟੈਂਟ ਐਨ.ਐਚ.ਐਮ. ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ