ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, January 21, 2026
More
    Home Breaking News ਰਾਜ ਪੁਰਸਕਾਰਾਂ...

    ਰਾਜ ਪੁਰਸਕਾਰਾਂ ਲਈ 201 ਅਧਿਆਪਕਾਂ ਨੇ ਪੇਸ਼ ਕੀਤੀ ਦਾਅਵੇਦਾਰੀ

    Education

    ਸਿੱਖਿਆ ਵਿਭਾਗ ਵੱਲੋਂ ਦਾਅਵੇਦਾਰੀਆਂ ਦੇ ਮੁਲਾਂਕਣ ਲਈ ਤਾਰੀਕਾਂ ਐਲਾਨੀਆਂ

    ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸਕੂਲ ਸਿੱਖਿਆ ਵਿਭਾਗ ਵੱਲੋਂ ਹਰ ਸਾਲ ਅਧਿਆਪਕ ਦਿਵਸ ਮੌਕੇ ਰਾਜ ਭਰ ਵਿੱਚੋਂ ਵਿੱਦਿਅਕ ਖੇਤਰ ਵਿੱਚ ਸ਼ਾਨਾਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਅਧਿਆਪਕਾਂ ਨੂੰ ਰਾਜ ਪੁਰਸਕਾਰਾਂ (ਸਟੇਟ ਐਵਾਰਡ) ਨਾਲ ਨਿਵਾਜਿਆ ਜਾਂਦਾ ਹੈ। ਇਸ ਸਾਲ ਦੇ ਪੁਰਸਕਾਰਾਂ ਲਈ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ ਅਤੇ ਇਸ ਦੇ ਦੂਸਰੇ ਪੜਾਅ ਤਹਿਤ ਵਿਭਾਗ ਦੇ ਮਾਹਿਰਾਂ ਵੱਲੋਂ ਦਾਅਵੇਦਾਰ ਅਧਿਆਪਕਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

    ਸਿੱਖਿਆ ਵਿਭਾਗ ਵੱਲੋਂ ਡਿਜ਼ੀਟਲ ਸਹੂਲਤਾਂ ਦੀ ਵਰਤੋਂ ਦੇ ਖੇਤਰ ‘ਚ ਅੱਗੇ ਵਧਦਿਆਂ ਹੁਣ ਵਿਭਾਗ ਦੇ ਅਧਿਆਪਕ ਵੀ ਆਪਣੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਡਿਜ਼ੀਟਲ (ਪੀਪੀਟੀ) ਤਰੀਕੇ ਨਾਲ ਮਾਹਿਰਾਂ ਅੱਗੇ ਪੇਸ਼ ਕਰਦੇ ਹਨ। ਸਿੱਖਿਆ ਵਿਭਾਗ ਦੇ ਸੂਤਰਾਂ ਅਨੁਸਾਰ ਇਸ ਸਾਲ ਕੋਵਿਡ-19 ਦੇ ਸੁਰੱਖਿਆ ਨਿਯਮਾਂ ਅਨੁਸਾਰ ਇਹ ਪ੍ਰਕ੍ਰਿਆ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਵਿਭਾਗ ਵੱਲੋਂ  ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ. ਸਿੱ. ਤੇ ਐ.ਸਿੱ.) ਨੂੰ ਇਸ ਪ੍ਰਕ੍ਰਿਆ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਵਿਭਾਗ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਿਆਂ ਤੋਂ ਸਟੇਟ ਐਵਾਰਡ ਸਬੰਧੀ ਪ੍ਰਾਪਤ ਹੋਈਆਂ ਕੁੱਲ 201 ਨਾਮਜ਼ਦਗੀਆਂ ਦਾ ਮੁਲਾਂਕਣ ਵੀਡੀਓ ਕਾਨਫਰੰਸਿੰਗ ਰਾਹੀਂ 21 ਤੋਂ 27 ਅਗਸਤ ਤੱਕ ਕੀਤਾ ਜਾਣਾ ਹੈ।

    PSEB, Practical, English

    ਜਿਸ ਤਹਿਤ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ ਅਤੇ ਫਤਿਹਗੜ੍ਹ ਸਾਹਿਬ ਜਿਲ੍ਹਿਆਂ ਦੇ ਕੁੱਲ 42 ਉਮੀਦਵਾਰਾਂ ਦੀ ਵੀਡੀਓ ਕਾਨਫਰੰਸ ਰਾਹੀਂ ਪੇਸ਼ਕਾਰੀ ਦਾ ਮੁਲਾਂਕਣ 21 ਅਗਸਤ ਨੂੰ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜਿਲ੍ਹਿਆਂ ਦੇ 37 ਉਮੀਦਵਾਰਾਂ ਦੀਆਂ ਪੇਸ਼ਕਾਰੀਆਂ ਦਾ ਮੁਲਾਂਕਣ 24 ਅਗਸਤ ਨੂੰ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਮਾਨਸਾ ਜਿਲ੍ਹਿਆਂ ਦੇ 46 ਉਮੀਦਵਾਰਾਂ ਦਾ ਮੁਲਾਂਕਣ 25 ਅਗਸਤ ਨੂੰ, ਮੋਗਾ, ਮੁਕਤਸਰ, ਪਠਾਨਕੋਟ, ਪਟਿਆਲਾ ਅਤੇ ਰੂਪਨਗਰ ਜਿਲ੍ਹਿਆਂ ਦੇ 39 ਉਮੀਦਵਾਰਾਂ ਦੀਆਂ ਪੇਸ਼ਕਾਰੀਆਂ ਦਾ, 26 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ, ਸੰਗਰੂਰ, ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਤਰਨਤਾਰਨ ਜਿਲ੍ਹਿਆਂ ਦੇ 37 ਉਮੀਦਵਾਰਾਂ ਦੀ ਕਾਰਗੁਜ਼ਾਰੀ ਦਾ 27 ਅਗਸਤ ਨੂੰ ਮੁਲਾਂਕਣ ਹੋਵੇਗਾ।

    ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ਕਾਰੀਆਂ ਦੇ ਮੁਲਾਂਕਣ ਦੀ ਪ੍ਰਕਿਰਿਆ ਹਰ ਰੋਜ਼ ਸਵੇਰੇ 10 ਵਜੇ ਤੋਂ ਹਰੇਕ ਜਿਲ੍ਹੇ ‘ਚ ਸਥਾਪਤ ਵਿਭਾਗ ਦੇ ਐਮ.ਆਈ.ਐਸ. ਕੇਂਦਰਾਂ ਰਾਹੀਂ ਸੰਚਾਲਤ ਹੋਵੇਗੀ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਨੂੰ ਵਿਭਾਗ ਵੱਲੋਂ ਸਬੰਧਿਤ ਉਮੀਦਵਾਰਾਂ ਨੂੰ ਐੱਮ.ਆਈ.ਐੱਸ.ਵਿੰਗ ਦੇ ਕੋਆਰਡੀਨੇਟਰਜ਼ ਦੀ ਸਹਾਇਤਾ ਅਤੇ ਹੋਰ ਜ਼ਰੂਰੀ ਤਕਨੀਕੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇੱਕ ਸਮੇਂ ‘ਤੇ ਸਿਰਫ਼ ਇੱਕ ਉਮੀਦਵਾਰ ਹੀ ਆਪਣੀ ਪੇਸ਼ਕਾਰੀ ਦੇਵੇਗਾ। ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਵਿੱਚ ਇਸ ਪ੍ਰਕ੍ਰਿਆ ਨੂੰ ਕੋਵਿਡ-19 ਦੇ ਸੁਰੱਖਿਆ ਨਿਯਮਾਂ ਜਿਵੇਂ ਸੈਨੀਟਾਈਜ਼ੇਸ਼ਨ, ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣ ਆਦਿ ਦੀ ਪਾਲਣਾ ਕਰਕੇ, ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.