ਸਾਡੇ ਨਾਲ ਸ਼ਾਮਲ

Follow us

13 C
Chandigarh
Tuesday, February 3, 2026
More
    Home Breaking News ਦੇਸ਼ ਅੰਦਰ 24 ਘ...

    ਦੇਸ਼ ਅੰਦਰ 24 ਘੰਟਿਆਂ ਦੌਰਾਨ 2,022 ਨਵੇਂ ਕੋਰੋਨਾ ਮਰੀਜ਼ ਮਿਲੇ

    New Cases Corona

    ਦੇਸ਼ ਅੰਦਰ 24 ਘੰਟਿਆਂ ਦੌਰਾਨ 2,022 ਨਵੇਂ ਕੋਰੋਨਾ ਮਰੀਜ਼ ਮਿਲੇ

    (ਏਜੰਸੀ)
    ਨਵੀਂ ਦਿੱਲੀl ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 2,022 ਨਵੇਂ ਕੋਰੋਨਾ ਪੀੜਤ ਮਰੀਜ਼ ਮਿਲੇ ਹਨ। ਇਸ ਸਮੇਂ ਦੌਰਾਨ, ਕੋਰੋਨਾ ਮਹਾਂਮਾਰੀ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ 2,099 ਸੀ, ਜਦੋਂਕਿ 46 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਸੀ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ’ਚ ਹੁਣ ਤੱਕ ਕੁੱਲ 4 ਕਰੋੜ 25 ਲੱਖ 99 ਹਜਾਰ 102 ਕੋਰੋਨਾ ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਮੌਜੂਦਾ ਰਿਕਵਰੀ ਦਰ 98.75 ਫੀਸਦੀ ਹੈ। ਇਸ ਸਮੇਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਘਟ ਕੇ 14 ਹਜਾਰ 832 ਹੋ ਗਈ ਹੈ। ਰੋਜਾਨਾ ਇਨਫੈਕਸ਼ਨ ਦੀ ਦਰ 0.69 ਫੀਸਦੀ ਹੈ। ਆਈਸੀਐਮਆਰ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 2.94 ਲੱਖ ਤੋਂ ਵੱਧ ਟੈਸਟ ਕੀਤੇ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here