ਗਾਜਾ ’ਚ ਅੱਗ ਲੱਗਣ ਨਾਲ 21 ਲੋਕਾਂ ਦੀ ਦਰਦਨਾਕ ਮੌਤ

ਗਾਜਾ ’ਚ ਅੱਗ ਲੱਗਣ ਨਾਲ 21 ਲੋਕਾਂ ਦੀ ਦਰਦਨਾਕ ਮੌਤ

ਗਾਜ਼ਾ (ਏਜੰਸੀ)। ਫਲਸਤੀਨ ਦੇ ਉੱਤਰੀ ਗਾਜ਼ਾ ਪੱਟੀ ’ਚ ਵੀਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ ਸੱਤ ਬੱਚਿਆਂ ਸਮੇਤ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ ਤੀਹ ਤੋਂ ਵੱਧ ਲੋਕ ਜ਼ਖਮੀ ਹੋ ਗਏ। ਸੁਰੱਖਿਆ ਅਤੇ ਮੈਡੀਕਲ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇੰਡੋਨੇਸ਼ੀਆ ਦੇ ਹਸਪਤਾਲ ਦੇ ਨਿਰਦੇਸ਼ਕ ਸਾਲਾਹ ਅਬੂ ਲੈਲਾ ਨੇ ਕਿਹਾ ਕਿ ਜ਼ਖਮੀਆਂ ’ਚੋਂ ਕੁਝ ਦੀ ਹਾਲਤ ਗੰਭੀਰ ਹੈ ਅਤੇ ਜਬਾਲੀਆ ਸ਼ਰਨਾਰਥੀ ਕੈਂਪ ਦੇ ਤਾਲ-ਜਾਤਾਰ ਇਲਾਕੇ ’ਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਘਟਨਾ ਕਿਵੇਂ ਵਾਪਰੀ

ਫਲਸਤੀਨੀ ਸਿਵਲ ਡਿਫੈਂਸ ਨੇ ਇੱਕ ਬਿਆਨ ਵਿੱਚ ਘੋਸ਼ਣਾ ਕੀਤੀ ਕਿ ਉਸਨੇ ਬਚਾਅ ਟੀਮਾਂ ਅਤੇ ਕਈ ਸੁਰੱਖਿਆ ਕਰਮਚਾਰੀਆਂ ਨੂੰ ਘਟਨਾ ਵਾਲੀ ਥਾਂ ’ਤੇ ਭੇਜਿਆ ਹੈ। ਗਾਜ਼ਾ ’ਚ ਗ੍ਰਹਿ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਮਾਰਤ ਦੇ ਅੰਦਰ ਵੱਡੀ ਮਾਤਰਾ ’ਚ ਈਂਧਨ ਜਮ੍ਹਾ ਹੋਣ ਕਾਰਨ ਅੱਗ ਲੱਗੀ ਹੋ ਸਕਦੀ ਹੈ। ਸਥਾਨਕ ਸੂਤਰਾਂ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਰਿਹਾਇਸ਼ੀ ਇਮਾਰਤ ਅਬੂ ਰਯਾਹ ਪਰਿਵਾਰ ਦੀ ਹੈ ਜਿੱਥੇ ਪਰਿਵਾਰ ਦਾ ਇੱਕ ਮੈਂਬਰ ਮਿਸਰ ਤੋਂ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵਾਪਸੀ ਦਾ ਜਸ਼ਨ ਮਨਾ ਰਿਹਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here