ਦੇਸ਼ ਦੇ 10 ਕਰੋੜ ਤੋਂ ਵੱਧ ਕਿਸਾਨਾਂ ਨੂੰ 11ਵੀਂ ਕਿਸ਼ਤ ਵਜੋਂ 21 ਹਜ਼ਾਰ ਕਰੋੜ ਰੁਪਏ ਜਾਰੀ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਜਾਰੀ ਕੀਤੀ
ਸ਼ਿਮਲਾ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਜਾਰੀ ਕੀਤੀ। ਮੋਦੀ ਨੇ ਇਹ ਰਾਸ਼ੀ ਆਪਣੀ ਸਰਕਾਰ ਦੇ ਅੱਠ ਸਾਲ ਪੂਰੇ ਹੋਣ ‘ਤੇ ਗਰੀਬ ਕਲਿਆਣ ਸੰਮੇਲਨ ਦੌਰਾਨ ਜਾਰੀ ਕੀਤੀ। ਇਸ ਤਹਿਤ 10 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ 21 ਹਜ਼ਾਰ ਕਰੋੜ ਰੁਪਏ ਦੀ ਰਕਮ ਡਿਜੀਟਲ ਮਾਧਿਅਮ ਰਾਹੀਂ ਟਰਾਂਸਫਰ ਕੀਤੀ ਗਈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਤਹਿਤ ਕਿਸਾਨ ਨੂੰ ਸਾਲ ਵਿੱਚ ਤਿੰਨ ਵਾਰ ਦੋ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ