ਓਮੀਕ੍ਰੋਨ ਦੇ 213 ਮਾਮਲੇ, 138.96 ਕਰੋੜ ਕੋਵਿਡ ਟੀਕੇ ਲਗਾਏ ਗਏ

Omicron Sachkahoon

ਓਮੀਕ੍ਰੋਨ ਦੇ 213 ਮਾਮਲੇ, 138.96 ਕਰੋੜ ਕੋਵਿਡ ਟੀਕੇ ਲਗਾਏ ਗਏ

ਨਵੀਂ ਦਿੱਲੀ। ਦੇਸ਼ ਵਿੱਚ ਕੋਵਿਡ ਦੇ ਨਵੇਂ ਸੰਸਕਰਣ ਓਮੀਕ੍ਰੋਨ ਦੇ ਕੁੱਲ 213 ਮਾਮਲੇ ਸਾਹਮਣੇ ਆਏ ਹਨ। ਜਿੰਨ੍ਹਾਂ ਵਿੱਚੋਂ 90 ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਬੁੱਧਵਾਰ ਨੂੰ ਇੱਥੇ ਕਿਹਾ ਕਿ ਦਿੱਲੀ ਵਿੱਚ ਓਮੀਕ੍ਰੋਨ ਦੇ ਸਭ ਤੋਂ ਵੱਧ 57 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ 54 ਲੋਕ ਓਮੀਕ੍ਰੋਨ ਨਾਲ ਸੰਕ੍ਰਮਿਤ ਪਾਏ ਗਏ ਹਨ।

ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 57 ਲੱਖ 5 ਹਜ਼ਾਰ 39 ਕੋਵਿਡ ਟੀਕੇ ਲਗਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 138 ਕਰੋੜ 95 ਲੱਖ 90 ਹਜ਼ਾਰ 670 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 6317 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੇਸ਼ ਵਿੱਚ 78 ਹਜ਼ਾਰ 190 ਕੋਵਿਡ ਰੋਗਿਆਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.22 ਫੀਸਦੀ ਹੈ।

ਇਸੇ ਮਿਆਦ ਵਿੱਚ 6906 ਲੋਕ ਕਰੋਨਾ ਮੁਕਤ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 42 ਲੱਖ ਇੱਕ ਹਜ਼ਾਰ 996 ਲੋਕ ਕੋਰੋਨਾ ਤੋਂ ਉਭਰ ਚੁੱਕੇ ਹਨ। ਰਿਕਵਰੀ ਦਰ 98.40 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 12 ਲੱਖ 29 ਹਜ਼ਾਰ 512 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਕੁਲ 66 ਕਰੋੜ 73 ਲੱਖ 56 ਹਜ਼ਾਰ 171 ਕੋਰੋਨਾ ਟੈਸਟ ਕੀਤੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ