ਜ਼ਿਲ੍ਹੇ ’ਚ 21680 ਰਾਸ਼ਨ ਕਾਰਡਾਂ ਨੂੰ ਕੀਤਾ ਜਾਵੇਗਾ ਬਹਾਲ

Ration Cards

(ਸੱਚ ਕਹੂੰ ਨਿਊਜ਼) ਬਠਿੰਡਾ। ਕੌਂਸਲ ਆਫ ਮਨਿਸਟਰਜ ਦੀ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ ਪੰਜਾਬ ਵਿਚ ਪਿਛਲੇ ਸਮੇਂ ਵਿਚ ਰੀਵੈਰੀਫਿਕੇਸ਼ਨ ਵਿਚ ਕੱਟੇ ਗਏ ਸਾਰੇ ਰਾਸ਼ਨ ਕਾਰਡ ਬਹਾਲ ਕੀਤੇ ਜਾਣੇ ਹਨ। ਇਸ ਸਬੰਧੀ ਜਿਲ੍ਹਾ ਬਠਿੰਡਾ ਵਿਖੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ 2022-23 ਦੌਰਾਨ ਵਿਭਾਗ ਦੇ (ਈਆਰਸੀਐਮਐਸ ਪੋਰਟਲ) ਤੋਂ ਡਲੀਟ ਕੀਤੇ ਲਗਭਗ 21680 ਰਾਸ਼ਨ ਕਾਰਡਾਂ ਨੂੰ ਬਹਾਲ ਕੀਤਾ ਜਾਵੇਗਾ। ਇਨ੍ਹਾਂ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਮੁੜ ਤੋਂ ਬਹਾਲ ਕਰਨ ਲਈ ਲੋੜੀਂਦਾ ਡਾਟਾ ਵਿਭਾਗ ਵੱਲੋਂ ਪਹਿਲਾਂ ਹੀ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਬਠਿੰਡਾ ਨੂੰ ਮੁਹੱਈਆ ਕਰਵਾ ਦਿੱਤਾ ਗਿਆ ਹੈ। Ration Cards

ਇਹ ਵੀ ਪੜ੍ਹੋ: Bharat ਰਤਨ : ਚਰਨ ਸਿੰਘ, ਨਰਸਿੰਹਾ ਰਾਓ, ਸਵਾਮੀਨਾਥਨ ਨੂੰ ਭਾਰਤ ਰਤਨ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਐਲਾਨ

ਫੂਡ ਸਪਲਾਈ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਰ ਫੂਡ ਸਪਲਾਈ ਦਫ਼ਤਰ ਬਠਿੰਡਾ ਵੱਲੋਂ ਵੱਖ-ਵੱਖ ਟੀਮਾਂ ਤਾਇਨਾਤ ਕਰਕੇ ਰਾਸ਼ਨ ਕਾਰਡਾਂ ਦੀ ਡਿਜੀਲਾਈਜ਼ੇਸ਼ਨ ਕਰਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਆਉਣ ਵਾਲੀ ਕਣਕ ਦੀ ਵੰਡ ਵਿੱਚ ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਵੀ ਰਾਸ਼ਨ ਦੀ ਵੰਡ ਕੀਤੀ ਜਾਣੀ ਹੈ। Ration Cards

Ration Cards ਵਿਭਾਗ ਵੱਲੋਂ ਆਪਣੇ ਪੱਧਰ ’ਤੇ ਹੀ ਬਹਾਲ ਕੀਤੇ ਜਾ ਰਹੇ ਹਨ

ਵਿਭਾਗ ਵੱਲੋਂ ਰਾਸ਼ਨ ਕਾਰਡਾਂ ਦੀ ਬਹਾਲੀ ਦਾ ਕੰਮ ਆਪਣੇ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਸ ਲਈ ਆਮ ਜਨਤਾ ਨੂੰ ਕੱਟੇ ਗਏ ਰਾਸ਼ਨ ਕਾਰਡ ਬਹਾਲ ਕਰਵਾਉਣ ਲਈ ਆਪਣੇ ਦਸਤਾਵੇਜ਼/ਅਧਾਰ ਕਾਰਡ ਆਦਿ ਕਿਸੇ ਵੀ ਪ੍ਰਾਈਵੇਟ ਓਪਰੇਟਰ ਜਾਂ ਡਿਪੂ ਹੋਲਡਰ ਕੋਲ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ। ਇਸ ਲਈ ਰਾਸ਼ਨ ਕਾਰਡ ਧਾਰਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਕੱਟੇ ਗਏ ਰਾਸ਼ਨ ਕਾਰਡ ਮੁੜ ਤੋਂ ਚਾਲੂ ਕਰਵਾਉਣ ਲਈ ਖੱਜਲ-ਖੁਆਰ ਹੋਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੇ ਰਾਸ਼ਨ ਕਾਰਡ ਵਿਭਾਗ ਵੱਲੋਂ ਆਪਣੇ ਪੱਧਰ ’ਤੇ ਹੀ ਬਹਾਲ ਕੀਤੇ ਜਾ ਰਹੇ ਹਨ।