11 ਜੂਨ ਨੂੰ ਦਰਦਨਾਕ ਸੜਕ ਹਾਦਸੇ ‘ਚ ਹੋਈ ਸੀ ਮੌਤ
ਰਾਜਨ ਮਾਨ, ਅੰਮ੍ਰਿਤਸਰ
ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ ਉਸ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਯਤਨਾਂ ਨਾਲ ਅੱਜ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਜਲੰਧਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਨਾਲ ਸਬੰਧਿਤ ਮ੍ਰਿਤਕ ਜਸਕਰਨ ਹਾਲੇ ਸਾਲ ਪਹਿਲਾਂ ਹੀ ਮਜਦੂਰੀ ਕਰਨ ਲਈ ਮਸਕਟ ਗਿਆ ਸੀ ਮਸਕਟ ਜਾਣ ਤੋਂ ਕੁਝ ਸਮਾਂ ਬਾਅਦ ਜਸਕਰਨ ਨੇ ਟਰਾਲਾ ਚਲਾਉਣਾ ਸ਼ੁਰੂ ਕਰ ਦਿੱਤਾ ਅਤੇ ਮਸਕਟ ਤੋਂ ਦੁਬਈ ਲਈ ਸਮਾਨ ਦੀ ਢੋਆ ਢੁਆਈ ਕਰਦਾ ਸੀ ਕਿ ਅਚਾਨਕ ਬੀਤੀ 10 ਜੂਨ ਦੀ ਰਾਤ ਨੂੰ ਜਦ ਉਹ ਦੁਬਈ ਤੋਂ ਸੀਮਿੰਟ ਲੈ ਕੇ ਮਸਕਟ ਜਾ ਰਿਹਾ ਸੀ
ਉਸ ਦਾ ਟਰਾਲਾ ਹਾਦਸਾਗ੍ਰਸਤ ਹੋ ਗਿਆ ਇਹ ਹਾਦਸਾ ਏਨਾ ਦਰਦਨਾਕ ਸੀ ਕਿ ਹਾਦਸੇ ਤੋਂ ਥੋੜ੍ਹੇ ਸਮੇਂ ਬਾਅਦ ਹੀ ਭਾਵ 11 ਜੂਨ ਨੂੰ ਦੁਬਈ ਵਿਖੇ ਹੀ ਉਸ ਦੀ ਮੌਤ ਹੋ ਗਈ ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਦੁਬਈ ਰਹਿੰਦੇ ਉਸ ਦੇ ਦੋਸਤ ਨੂੰ ਗੁਰਭੇਜ ਸਿੰਘ ਦੀ ਮੌਤ ਦੇ ਆਏ ਸੁਨੇਹੇ ਤੋਂ ਆਪਣੇ ‘ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਡਾ. ਓਬਰਾਏ ਨਾਲ ਸੰਪਰਕ ਕਰਕੇ ਜਸਕਰਨ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਪੀਲ ਕੀਤੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਇਸ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਨੌਜ਼ਆਨ ਦੇ ਦੋਸਤ ਮਨਦੀਪ ਸਿੰਘ ਤੋਂ ਇਲਾਵਾ ਉਸਦਾ ਚਾਚਾ ਨਛੱਤਰ ਸਿੰਘ, ਗੁਰਦੀਪ ਸਿੰਘ, ਭਰਾ ਮਨਜਿੰਦਰ ਸਿੰਘ, ਜਸਪਾਲ ਸਿੰਘ, ਜਤਿੰਦਰ, ਤਰਨ ਆਦਿ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।