Maha Paropkar Month : ਸਾਧ-ਸੰਗਤ ਦੀ ਸੇਵਾ ਅਤੇ ਸੰਭਾਲ, ਪਹਿਲਾਂ ਤੋਂ ਕਈ ਗੁਣਾ ਵੱਧ ਹੋਵੇਗੀ : ਪੂਜਨੀਕ ਪਰਮ ਪਿਤਾ

Maha Paropkar Month

(Maha Paropkar Month) ਹੁਣ ਅਸੀਂ ਜਵਾਨ ਬਣ ਕੇ ਆਏ ਹਾਂ

ਪਵਿੱਤਰ ਗੁਰਗੱਦੀ ਦਿਵਸ (Maha Paropkar Month) 23 ਸਤੰਬਰ 1990 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਚਮਕੀਲੇ ਫੁੱਲਾਂ ਦਾ ਇੱਕ ਸੁੰਦਰ ਹਾਰ ਆਪਣੇ ਪਵਿੱਤਰ ਕਰ-ਕਮਲਾਂ ਨਾਲ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਗਲ਼ ਵਿਚ ਪਾਇਆ ਅਤੇ ਆਪਣੀ ਪਾਕ-ਪਵਿੱਤਰ ਦ੍ਰਿਸ਼ਟੀ ਦਾ ਪ੍ਰਸ਼ਾਦ ਪ੍ਰਦਾਨ ਕੀਤਾ ਇਸ ਸ਼ੁੱਭ ਮੌਕੇ ’ਤੇ ਸਾਧ-ਸੰਗਤ ’ਚ ਵੀ ਪਵਿੱਤਰ ਪ੍ਰਸ਼ਾਦ ਵੰਡਿਆ ਗਿਆ।

ਇਸ ਮੌਕੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਸਾਧ-ਸੰਗਤ ’ਚ ਫ਼ਰਮਾਇਆ, ਹੁਣ ਅਸੀਂ ਜਵਾਨ ਬਣ ਕੇ ਆਏ ਹਾਂ ਇਸ ਬਾਡੀ ’ਚ ਅਸੀਂ ਖੁਦ ਕੰਮ ਕਰਾਂਗੇ ਕਿਸੇ ਨੇ ਘਬਰਾਉਣਾ ਨਹੀਂ ਇਹ ਸਾਡਾ ਹੀ ਰੂਪ ਹਨ ਸਾਧ-ਸੰਗਤ ਦੀ ਸੇਵਾ ਅਤੇ ਸੰਭਾਲ ਪਹਿਲਾਂ ਤੋਂ ਕਈ ਗੁਣਾ ਵਧ ਕੇ ਹੋਵੇਗੀ ਡੇਰਾ ਅਤੇ ਸਾਧ-ਸੰਗਤ ਅਤੇ ਨਾਮ ਵਾਲੇ ਜੀਵ ਦਿਨ ਦੁੱਗਣੇ ਰਾਤ ਚੌਗੁਣੇ, ਕਈ ਗੁਣਾ ਵਧਣਗੇ ਕਿਸੇ ਨੇ ਚਿੰਤਾ, ਫਿਕਰ ਨਹੀਂ ਕਰਨਾ।

pita ji

ਅਸੀਂ ਕਿਤੇ ਜਾਂਦੇ ਨਹੀਂ, ਹਰ ਸਮੇਂ ਅਤੇ ਹਮੇਸ਼ਾ ਸਾਧ-ਸੰਗਤ ਦੇ ਨਾਲ ਹਾਂ ਇਸ ਤਰ੍ਹਾਂ ਪੂਜਨੀਕ ਪਰਮ ਪਿਤਾ ਜੀ ਨੇ ਜਿੱਥੇ ਗੁਰਗੱਦੀ ਦੀ ਰਸਮ ਨੂੰ ਮਰਿਆਦਾ ਅਨੁਸਾਰ ਸੰਪੰਨ ਕਰਵਾਇਆ, ਉੱਥੇ ਨਾਲ ਹੀ ਡੇਰਾ ਸੱਚਾ ਸੌਦਾ ਅਤੇ ਸਮੂਹ ਸਾਧ-ਸੰਗਤ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਕਈ ਗੁਣਾ ਵੱਧ ਸੇਵਾ ਅਤੇ ਸੰਭਾਲ ਦੇ ਬਚਨ ਵੀ ਕੀਤੇ।

‘‘ਜੋ ਜੀਵ ਇਨ੍ਹਾਂ ’ਤੇ ਵਿਸ਼ਵਾਸ ਕਰੇਗਾ ਉਹ ਸਾਡੇ ’ਤੇ ਵਿਸ਼ਵਾਸ ਕਰਦਾ ਹੈ’’
‘ਹੁਕਮਨਾਮਾ’

(Maha Paropkar Month) 22 ਸਤੰਬਰ 1990 ਦਿਨ ਸ਼ਨਿੱਚਰਵਾਰ, ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੇ ਹੁਕਮਾਂ ਅਨੁਸਾਰ ਜਦੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਪਣੇ ਪਰਿਵਾਰ ਸਮੇਤ ਆਸ਼ਰਮ ਆਏ ਤਾਂ ਆਪ ਜੀ ਨੂੰ ਆਪਣਾ ਵਾਰਿਸ ਐਲਾਨ ਕਰਨ ਬਾਰੇ ਪੂਜਨੀਕ ਪਰਮ ਪਿਤਾ ਜੀ ਨੇ ਆਪ ਜੀ (ਪੂਜਨੀਕ ਗੁਰੂ ਜੀ) ਦੇ ਪਿਤਾ ਜੀ (ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ) ਨੂੰ ਪੁੱਛਿਆ, ‘‘ਕਿਉਂ ਬੇਟਾ, ਖੁਸ਼ ਤਾਂ ਹੋ?’’

ਉਦੋਂ ਪੂਜਨੀਕ ਪਿਤਾ ਜੀ ਨੇ ਹੱਥ ਜੋੜ ਕੇ ਕਿਹਾ, ‘‘ਸੱਚੇ ਪਾਤਸ਼ਾਹ ਜੀ ਸਭ ਕੁਝ ਆਪ ਜੀ ਦਾ ਹੀ ਹੈ, ਸਾਡੀ ਤਾਂ ਸਾਰੀ ਜਾਇਦਾਦ ਵੀ ਬੇਸ਼ੱਕ ਵੰਡ ਦਿਓ’’ ਇਸ ’ਤੇ ਪੂਜਨੀਕ ਪਰਮ ਪਿਤਾ ਜੀ ਨੇ ਫ਼ਰਮਾਇਆ, ‘‘ਅਸੀਂ ਇਨ੍ਹਾਂ ਦੀ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ) ਦੀ ਝੋਲੀ ’ਚ ਦੋਵਾਂ ਜਹਾਨਾਂ ਦੀ ਦੌਲਤ ਪਾ ਦਿੱਤੀ ਹੈ।

Maha Paropkar Diwas

 ਕਣ-ਕਣ ਝੂਮ ਉਠਿਆ

ਤੁਸੀਂ ਕਿਸੇ ਗੱਲ ਦਾ ਫ਼ਿਕਰ ਨਾ ਕਰੋ ਮਾਲਕ ਹਮੇਸ਼ਾ ਤੁਹਾਡੇ ਅੰਗ-ਸੰਗ ਹੈ ਇਸ ਤੋਂ ਬਾਅਦ 23 ਸਤੰਬਰ 1990 ਨੂੰ ਸਵੇਰੇ 9 ਵਜੇ ਆਖ਼ਰ ਉਹ ਸੁਨਹਿਰੀ ਘੜੀ ਆ ਗਈ, ਜੋ ਡੇਰਾ ਸੱਚਾ ਸੌਦਾ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਪੂਜਨੀਕ ਪਰਮ ਪਿਤਾ ਜੀ ਨੇ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਸਟੇਜ ’ਤੇ ਆਪਣੇ ਕਰ-ਕਮਲਾਂ ਨਾਲ ਆਪਣਾ ਉੱਤਰਾ-ਅਧਿਕਾਰੀ ਐਲਾਨ ਕੇ ਮਾਨਵਤਾ ਦੇ ਉੱਪਰ ਮਹਾਨ ਉਪਕਾਰ ਕੀਤਾ ਤਾਂ ਕਣ-ਕਣ ਝੂਮ ਉਠਿਆ ।

ਪੂਜਨੀਕ ਪਰਮ ਪਿਤਾ ਜੀ ਨੇ ਆਪ ਜੀ ਨੂੰ ਆਪਣਾ ਉੱਤਰਾ-ਅਧਿਕਾਰੀ ਐਲਾਨ ਕਰਦਿਆਂ ਸਾਧ-ਸੰਗਤ ਦੇ ਨਾਂਅ ਆਪਣਾ ਹੁਕਮਨਾਮਾ ਵੀ ਪੜ੍ਹਵਾਇਆ ਕਿ ‘‘ਸੰਤ ਗੁਰਮੀਤ ਜੀ ਨੂੰ ਜੋ ਸ਼ਹਿਨਸ਼ਾਹ ਮਸਤਾਨਾ ਜੀ ਦੇ ਹੁੁਕਮ ਨਾਲ ਬਖ਼ਸ਼ਿਸ਼ ਕੀਤੀ ਗਈ ਹੈ।

ਉਹ ਸਤਿਪੁਰਖ਼ ਨੂੰ ਮਨਜ਼ੂਰ ਸੀ, ਇਸ ਲਈ ਜੋ ਵੀ ਇਨ੍ਹਾਂ ਨਾਲ (ਪੂਜਨੀਕ ਹਜ਼ੂਰ ਪਿਤਾ ਜੀ ਨਾਲ) ਪ੍ਰੇਮ ਕਰੇਗਾ ਉਹ ਮੰਨੋ ਸਾਡੇ ਨਾਲ ਪੇ੍ਰਮ ਕਰਦਾ ਹੈ ਜੋ ਜੀਵ ਇਨ੍ਹਾਂ ਦਾ ਹੁਕਮ ਮੰਨੇਗਾ ਉਹ ਮੰਨੋ ਸਾਡਾ ਹੁਕਮ ਮੰਨਦਾ ਹੈ ਜੋ ਜੀਵ ਇਨ੍ਹਾਂ ’ਤੇ ਵਿਸ਼ਵਾਸ ਕਰੇਗਾ ਉਹ ਮੰਨੋ ਸਾਡੇ ’ਤੇ ਵਿਸ਼ਵਾਸ ਕਰਦਾ ਹੈ ਜੋ ਇਨ੍ਹਾਂ ਨਾਲ ਭੇਦਭਾਵ ਕਰੇਗਾ ਉਹ ਮੰਨੋ ਸਾਡੇ ਨਾਲ ਭੇਦਭਾਵ ਕਰਦਾ ਹੈ । ਇਹ ਰੂਹਾਨੀ ਦੌਲਤ ਕਿਸੇ ਬਾਹਰੀ ਦਿਖਾਵੇ ’ਤੇ ਬਖ਼ਸ਼ਿਸ਼ ਨਹੀਂ ਕੀਤੀ ਜਾਂਦੀ, ਇਸ ਰੂਹਾਨੀ ਦੌਲਤ ਲਈ ਉਹ ਭਾਂਡਾ ਪਹਿਲਾਂ ਤੋਂ ਹੀ ਤਿਆਰ ਹੁੰਦਾ ਹੈ ਜਿਸ ਨੂੰ ਸਤਿਗੁਰੂ ਆਪਣੀ ਨਜ਼ਰ ਮਿਹਰ ਨਾਲ ਪੂਰਨ ਕਰਦਾ ਹੈ ਅਤੇ ਆਪਣੀ ਨਜ਼ਰ ਮਿਹਰ ਨਾਲ ਉਨ੍ਹਾਂ ਤੋਂ ਉਹ ਕੰਮ ਲੈਂਦਾ ਹੈ ਜਿਸ ਲਈ ਦੁਨੀਆ ਵਾਲੇ ਸੋਚ ਵੀ ਨਹੀਂ ਸਕਦੇ।’’

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ