ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 23 ਹਜ਼ਾਰ ਤੋਂ ਪਾਰ

Corona India

ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 23 ਹਜ਼ਾਰ ਤੋਂ ਪਾਰ

ਨਵੀਂ ਦਿੱਲੀ। ਪੂਰੇ ਦੇਸ਼ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 1684 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਕੋਰੋਨਾ ਮਾਮਲਿਆਂ ਦੀ ਗਿਣਤੀ 23 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ ਜਦਕਿ 37 ਲੋਕਾਂ ਦੀ ਮੌਤ ਵੀ ਹੋ ਗਈ ਹੈ। ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 700 ਤੋਂ ਪਾਰ ਪਹੁੰਚ ਚੁੱਕੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ ਲਗਭਗ 23077 ਕੋਰੋਨਾਵਾਇਰਸ ਦੇ ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 77 ਵਿਦੇਸ਼ੀ ਮਰੀਜ਼ ਵੀ ਸ਼ਾਮਲ ਹਨ ਜਦਕਿ 718 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 4749 ਲੋਕ ਠੀਕ ਵੀ ਹੋ ਚੁੱਕੇ ਹਨ

ਜਦਕਿ 17610 ਮਾਮਲੇ ਸਰਗਰਮ ਹਨ। ਸਿਹਤ ਮੰਤਰਾਲੇ ਮੁਤਾਬਕ ਕੋਰੋਨਾਵਾਇਰਸ ਦਾ ਕਹਿਰ ਦੇਸ਼ ਦੇ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ‘ਚ ਫੈਲ ਚੁੱਕਿਆ ਹੈ। ਦੇਸ਼ ‘ਚ ਕੋਰੋਨਾ ਵਾਇਰਸ ਦਾ ਸਭ ਤੋਂ ਜਿਆਦਾ ਕਹਿਰ ਮਹਾਰਾਸ਼ਟਰ ‘ਚ ਹੈ ਜਿੱਥੇ ਇਕ ਦਿਨ ‘ਚ 778 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਤੱਕ ਸੂਬੇ ‘ਚ ਕੋਰੋਨਾ ਇਨਫੈਕਟਡ ਅੰਕੜਾ 6430 ਤੱਕ ਪਹੁੰਚ ਚੁੱਕਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ‘ਚ 14 ਮੌਤਾਂ ਹੋਣ ਕਾਰਨ ਸੂਬੇ ‘ਚ ਹੁਣ ਤੱਕ 283 ਲੋਕਾਂ ਦੀ ਜਾਨ ਜਾ ਚੁੱਕੀ ਹੈ। ਸੂਬੇ ‘ਚ 840 ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।