ਪੰਜਾਬ ਬਜ਼ਟ : ਕੀ 2500 ਰੁਪਏ ਬੁਢਾਪਾ ਪੈਨਸ਼ਨ ਤੇ ਔਰਤਾਂ ਨੂੰ ਮਿਲਣ ਵਾਲੇ 1000 ਰੁਪਏ ਦਾ ਹੋਇਆ ਜ਼ਿਕਰ?

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਬਜ਼ਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜ਼ਟ ਪੜ੍ਹ ਕੇ ਸੁਣਾ ਰਹੇ ਹਨ। ਉਨ੍ਹਾਂ ਨੇ ਬਜ਼ਟ ਵਿੱਚ ਕਿਤੇ ਵੀ ਔਰਤਾਂ ਨੂੰ ਮਿਲਣ ਵਾਲੇ 1000 ਰੁਪਏ ਦਾ ਜ਼ਿਕਰ ਨਹੀਂ ਕੀਤਾ। ਸਮਾਜਿਕ ਸੁਰੱਖਿਆ ਪੈਨਸ਼ਨ ਵਿਭਾਗ ’ਤੇ ਬਜ਼ੁਰਗਾਂ ਤੇ ਔਰਤਾਂ ਦੀ ਉਕੀਦ ’ਤੇ ਖਰੀ ਨਾ ਉੱਤਰਦਿਆਂ ਸਰਕਾਰ ਨੇ ਬਜ਼ਟ ਵਿੱਚ ਪੈਨਸ਼ਨ ਵਧਾਉਣ ਦਾ ਅਤੇ ਔਰਤਾਂ ਨੂੰ ਮਿਲਣ ਵਾਲੇ 1000 ਰੁਪਏ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ।

ਆਪਣੇ ਬਜ਼ਟ ਭਾਸ਼ਣ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਦੇ 31.59 ਲੱਖ ਬਜ਼ੁਰਗਾਂ, ਵਿਧਵਾਵਾਂ ਅਤੇ ਬੇਆਸਰਾ ਔਰਤਾਂ, ਅਨਾਥ ਬੱਚਿਆਂ ਅਤੇ ਅਪਾਹਜ ਵਿਅਕਤੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੁਲਾਈ 2022 ਵਿੱਚ ਇੱਕ ਸਰਵੇ ਕੀਤਾ ਗਿਆ ਸੀ ਜਿਸ ਦੇ ਮੁਤਾਬਿਕ 90,248 ਲਾਭਪਾਤਰੀ ਮਿ੍ਰਤਕ ਪਾਏ ਗਏ ਸਨ।

83,372 ਲਾਭਪਾਤਰੀਆਂ ਦੇ ਵਾਰਸਾਂ ਤੋਂ 24 ਕਰੋੜ ਰੁਪਏ ਦੀ ਰਾਸ਼ੀ ਵਸੂਲੀ ਜਾ ਚੁੱਕੀ ਹੈ ਅਤੇ ਬਾਕੀ ਦੀ ਵਸੂਲੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ 33.26 ਲੱਖ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਵਿੱਤੀ ਸਾਲ 2023-24 ਵਿੱਚ 5650 ਕਰੋੜ ਰੁਪਏ ਦੀ ਵੰਡ ਦੀ ਤਜਵੀਜ ਰੱਖੀ ਜੋ ਕਿ ਵਿੱਤੀ ਸਾਲ 2022-23 (ਬਜ਼ਟ ਅਨੁਮਾਨ) ਤੋਂ 1,002 ਕਰੋੜ ਰੁਪਏ ਅਤੇ 22 ਫ਼ੀਸਦੀ ਵੱਧ ਹੈ। ਇਸ ਤੋਂ ਇਲਾਵਾ ਔਰਤਾਂ ਨੂੰ ਮਿਲਣ ਵਾਲੇ ਇੱਕ ਹਜ਼ਾਰ ਰੁਪਏ ਦਾ ਕਿਤੇ ਵੀ ਜ਼ਿਕਰ ਨਹੀਂ ਹੋਇਆ।

ਇਸ ਦੌਰਾਨ ਜਦੋਂ ਵਿੱਤ ਮੰਤਰੀ ਬਜ਼ਟ ਪੜ੍ਹ ਰਹੇ ਸਨ ਤਾਂ ਵਿਰੋਧੀ ਧਿਰ ਨੇ ਜ਼ੋਰਦਾਰ ਨਾਅਰੇਬਾਜ਼ੀ ਸ਼ੁੁਰੂ ਕਰ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ