Pulse Polio Drops: ਮੁਹਿੰਮ ਦੇ ਪਹਿਲੇ ਦਿਨ 25033 ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ

Pulse Polio Drops
ਫ਼ਤਹਿਗੜ੍ਹ ਸਾਹਿਬ: ਪੋਲੀਓ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ। ਤਸਵੀਰ: ਅਨਿਲ ਲੁਟਾਵਾ

48 ਪ੍ਰਤੀਸ਼ਤ ਟੀਚਾ ਕੀਤਾ ਹਾਸਲ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

Pulse Polio Drops: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ‘ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ’ ਦੀ ਜਿਲ੍ਹੇ ਅੰਦਰ ਸ਼ੁਰੂਆਤ ਬ੍ਰਾਹਮਣ ਮਾਜਰਾ, ਸਰਹਿੰਦ ਦੇ ਪ੍ਰਵਾਸੀ ਬੱਚਿਆ ਨੂੰ ਪੋਲਿਓ ਰੋਕੂ ਬੂੰਦਾ ਪਿਲਾ ਕੇ ਕੀਤੀ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ.ਦਵਿੰਦਰਜੀਤ ਕੌਰ ਨੇ ਦੱਸਿਆ ਕਿ ਪੋਲੀਓ ’ਤੇ ਜਿੱਤ ਬਰਕਰਾਰ ਰੱਖਣ ਲਈ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਜ਼ਰੂਰੀ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੰਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਅਤੇ ਉਹ ਆਪਣੀ ਨਿਜੀ ਜਿੰਮੇਵਾਰੀ ਸਮਝਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਦਵਾਈ ਜ਼ਰੂਰ ਪਿਲਾਉਣ। ਉਨ੍ਹਾਂ ਦੱਸਿਆ ਕਿ ਅੱਜ ਤੋਂ ਬਾਅਦ ਅਗਲੇ ਦੋ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ।

ਇਹ ਵੀ ਪੜ੍ਹੋ: Earthquake: ਇਸ ਸ਼ਹਿਰ ‘ਚ ਲੱਗੇ ਭੂਚਾਲ ਦੇ ਝਟਕੇ

ਇਸ ਮੌਕੇ ’ਤੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਭਰ ਵਿੱਚੋਂ ਇਕੱਤਰ ਹੋਈਆਂ ਰਿਪੋਰਟਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 366 ਬੂਥਾਂ, 15 ਟ੍ਰਾਂਜਿਟ ਟੀਮਾਂ ਅਤੇ 30 ਮੋਬਾਈਲ ਟੀਮਾਂ ਨੇ ਟੀਚੇ ਦੇ ਲਗਭਗ 51794 ਬੱਚਿਆਂ ਵਿੱਚੋਂ 25033 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਕੇ 48 ਪ੍ਰਤੀਸਤ ਟੀਚਾ ਹਾਸਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਵਲੋਂ ਭੱਠਿਆਂ, ਝੂਗੀਆਂ ਝੌਪੜੀਆਂ, ਪਥੇਰਾ, ਅਨਾਜ ਮੰਡੀਆਂ ਤੇ ਦੂਰ-ਦਰਾਡੇ ਦੇ ਏਰੀਏ ਵਿਚ ਅਤੇ ਬਾਕੀ ਟੀਮਾਂ ਵਲੋਂ ਪਿੰਡ,ਮਹੱਲਾ ਪੱਧਰ ’ਤੇ ਬੂਥ ਲਗਾ ਕੇ ਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਗਈਆਂ ਤੇ ਬਲਾਕ ਪੱਧਰ ਤੋਂ 75 ਸੁਪਰਵਾਈਜਰਾਂ ਵਲੋਂ ਬੂਥਾਂ ਅਤੇ ਪਹੁੰਚ ਇਲਾਕਿਆਂ ਵਿੱਚ ਸਪੋਰਟਿਵ ਸੁਪਰਵਿਜ਼ਨ ਕੀਤੀ ਗਈ ਜਦਕਿ ਜ਼ਿਲ੍ਹਾ ਪੱਧਰ ਤੋਂ 4 ਸੁਪਰਵਾਈਜਰੀ ਟੀਮਾਂ ਵੱਲੋਂ ਇਸ ਪੂਰੀ ਮੁਹਿੰਮ ਦੀ ਚੈਕਿੰਗ ਕੀਤੀ ਗਈ।

ਅਗਲੇ ਦੋ ਦਿਨ ਘਰ-ਘਰ ਜਾਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ : ਡਾ. ਦਵਿੰਦਰਜੀਤ ਕੌਰ

ਉਨ੍ਹਾਂ ਦੱਸਿਆ ਕਿ ਅਗਲੇ ਦੋ ਦਿਨ 573 ਘਰ ਫੇਰੀ ਟੀਮਾਂ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਨਿਰਧਾਰਤ ਟੀਚਾ ਹਾਸਲ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਮੋਬਾਈਲ ਟੀਮਾਂ ਪਹਿਲੇ ਦਿਨ ਵਾਂਗ ਹੀ ਆਪਣਾ ਕੰਮ ਕਰਨਗੀਆਂ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਜਸਵਿੰਦਰ ਕੌਰ, ਮਲਟੀ ਪਰਪਜ ਹੈਲਥ ਵਰਕਰ ਪਰਮਜੀਤ ਕੌਰ, ਜਗਤਾਰ ਸਿੰਘ ਆਦਿ ਤੋਂ ਇਲਾਵਾ ਪਰਵਾਸੀ ਬੱਚੇ ਅਤੇ ਆਮ ਲੋਕ ਹਾਜ਼ਰ ਸਨ। Pulse Polio Drops

LEAVE A REPLY

Please enter your comment!
Please enter your name here