ਕੇਂਦਰੀ ਜੇਲ੍ਹ ‘ਚੋਂ ਪੰਜਾਂ ਦਿਨਾਂ ‘ਚ 27 ਮੋਬਾਈਲ ਬਰਾਮਦ

(ਸਤਪਾਲ ਥਿੰਦ) ਫਿਰੋਜ਼ਪੁਰ। ਸਥਾਨਕ ਕੇਂਦਰੀ ਜੇਲ੍ਹ ਵਿੱਚੋਂ ਲਗਾਤਾਰ ਪਿਛਲੇ ਪੰਜ ਦਿਨਾਂ ਤੋਂ 27 ਮੋਬਾਇਲ ਫੋਨ ਬਰਾਮਦ ਹੋਣ ਨਾਲ ਜੇਲ੍ਹ ਦੀ ਸੁਰੱਖਿਆ ‘ਤੇ ਸਵਾਲੀਆ ਨਿਸ਼ਾਨ ਉੱਠਣ ਲੱਗੇ ਹਨ ਲੋਕਾਂ ‘ਚ ਚਰਚਾ ਹੈ ਕਿ  ਸਖ਼ਤ ਸੁਰੱਖਿਆ ਦੇ ਬਾਵਜ਼ੂਦ ਕੈਦੀਆਂ ਕੋਲ ਇਹ ਮੋਬਾਇਲ ਕਿਵੇਂ ਪਹੁੰਚ ਰਹੇ ਹਨ।

ਜ਼ਿਕਰਯੋਗ ਹੈ ਕਿ  ਸਿਟੀ ਪੁਲਿਸ ਵੱਲੋਂ ਬੀਤੇ ਸ਼ਨਿੱਚਰਵਾਰ ਸ਼ਾਮ ਨੂੰ ਹੀ ਜੇਲ੍ਹ ‘ਚ ਛਾਪੇਮਾਰੀ ਕਰਕੇ 25 ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਬਰਾਮਦ ਕੀਤੇ ਸਨ ਅਤੇ ਬਾਅਦ ਵਿੱਚ  ਮੰਗਲਵਾਰ ਨੂੰ ਪੇਸ਼ੀ ਭੁਗਤ ਕੇ ਵਾਪਸ ਆਏ ਹਵਾਲਾਤੀ  ਕੋਲੋਂ ਇੱਕ ਮੋਬਾਇਲ ਫੋਨ ਬਰਾਮਦ ਹੋਇਆ ਤੇ ਬੁੱਧਵਾਰ ਨੂੰ ਫਿਰ ਤੋਂ ਥਾਣਾ ਸਿਟੀ ਪੁਲਿਸ ਵੱਲੋਂ ਗੁਪਤ ਸੂਚਨਾ ਮਿਲਣ ‘ਤੇ ਹਵਾਲਾਤੀ ਕੋਲੋਂ ਮੋਬਾਇਲ ਫੋਨ ਸਮੇਤ ਬੈਟਰੀ ਅਤੇ ਸਿਮ ਕਾਰਡ ਬਰਾਮਦ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੈੱਡ ਕਾਂਸਟੇਬਲ ਅਯੂਬ ਮਸੀਹ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ  ਹਵਾਲਾਤੀ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਤਲਾਸ਼ੀ ਲੈਣ ‘ਤੇ ਉਸਦੇ ਕੋਲੋਂ ਇੱਕ ਮੋਬਾਇਲ ਫੋਨ ਮਾਰਕਾ ਇਨਟੈਕਸ ਸਮੇਤ ਬੈਟਰੀ ਅਤੇ ਇੱਕ ਸਿਮ ਕਾਰਡ ਬਰਾਮਦ ਹੋਇਆ । ਪੁਲਿਸ ਨੇ ਹਰਪ੍ਰੀਤ ਸਿੰਘ ਤੋਂ ਮੋਬਇਲ ਤੇ ਸਿਮ ਕਾਰਡ ਬਰਾਮਦ ਕਰਕੇ ਉਸ ਖਿਲਾਫ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ