ਪੰਜਾਬ ਵਿੱਚ ਕੱਲ੍ਹ ਇੱਕ ਦਿਨ ਵਿੱਚ 28 ਲੋਕਾਂ ਦੀ ਮੌਤ

28 People Died Sachkahoon

ਪੰਜਾਬ ਵਿੱਚ ਕੱਲ੍ਹ ਇੱਕ ਦਿਨ ਵਿੱਚ 28 ਲੋਕਾਂ ਦੀ ਮੌਤ

ਚੰਡੀਗੜ੍ਹ। ਕਰੋਨਾ ਵਾਇਰਸ ਇਨਫੈਕਸ਼ਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਵਿੱਚ ਬੀਤੇ ਇੱਕ ਦਿਨ ਵਿੱਚ ਕਰੋਨਾ ਕਾਰਨ 28 ਲੋਕਾਂ (28 People Died) ਦੀ ਮੌਤ ਹੋ ਗਈ ਅਤੇ 7792 ਨਵੇਂ ਪਾਜ਼ਿਟਿਵ ਕੇਸ ਸਾਹਮਣੇ ਆਏ ਹਨ। ਬੀਤੀ ਦੇਰ ਰਾਤ ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਸੂਬੇ ਵਿੱਚ ਹੁਣ ਤੱਕ 28 ਲੋਕਾਂ ਦੀ ਮੌਤ ਹੋਣ ਨਾਲ ਸੂਬੇ ਵਿੱਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹਜ਼ਾਰ 913 ਤੱਕ ਪਹੁੰਚ ਗਈ ਹੈ ਅਤੇ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ ਸੱਤ ਲੱਖ ਤੋਂ ਵੱਧ ਹੈ ਅਤੇ ਕੁੱਲ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 48 ਹਜ਼ਾਰ 183 ਹੋ ਗਈ ਹੈ। ਬੁਲੇਟਿਨ ਮੁਤਾਬਕ ਸੂਬੇ ਵਿੱਚ 98 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ 1015 ਮਰੀਜ਼ ਆਕਸੀਜਨ ’ਤੇ ਹਨ। ਸੂਬੇ ਵਿੱਚ ਹੁਣ ਤੱਕ ਇੱਕ ਕਰੋੜ 74 ਲੱਖ ਤੋਂ ਵੱਧ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here