ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਵਿੱਚ ਬੂਟਿਆਂ ਦੀ ਹੈ ਅਹਿਮ ਮਹੱਤਤਾ
ਫਾਜ਼ਿਲਕਾ, (ਰਜਨੀਸ਼ ਰਵੀ) ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਅਤੇ ਲੰਬੀ ਜਿੰਦਗੀ ਜਿਉਣ ਲਈ ਸਾਡਾ ਆਲਾ-ਦੁਆਲਾ ਸਾਫ-ਸੁਥਰਾ ਤੇ ਸ਼ੁੱਧ ਹੋਣਾ ਚਾਹੀਦਾ ਹੈ, ਇਹ ਤਾਂ ਹੀ ਯਕੀਨੀ ਹੋ ਸਕਦਾ ਹੈ ਜਦੋਂ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਬੂਟੇ ਲੱਗੇ ਹੋਣ ਤੇ ਚਾਰੇ ਪਾਸੇ ਹਰਿਆਲੀ ਹੀ ਹਰਿਆਲੀ ਹੋਵੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੀਤਾ ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਗਨਰੇਗਾ ਰਾਹੀਂ ਜ਼ਿਲ੍ਹੇ ਅੰਦਰ ਲਗਭਗ 2 ਲੱਖ ਬੂਟਾ ਲਗਾਇਆ ਜਾ ਚੁੱਕਾ ਹੈ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 434 ਪੰਚਾਇਤਾਂ ਵੱਲੋਂ 5 ਲੱਖ ਬੂਟਾ ਲਗਾਇਆ ਜਾਣਾ ਹੈ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 5 ਬਲਾਕਾਂ ਵਿਖੇ ਪ੍ਰਤੀ ਬਲਾਕ ‘ਚ ਇੱਕ-ਇੱਕ ਲੱਖ ਦੀ ਦਰ ਨਾਲ ਬੂਟੇ ਲਗਾਏ ਜਾਣ ਦੀ ਮੁਹਿੰਮ ਜਾਰੀ ਹੈ ਜਿਸ ਵਿੱਚੋਂ 282 ਗ੍ਰਾਮ ਪੰਚਾਇਤਾਂ ਵਿਖੇ ਲਗਭਗ 2 ਲੱਖ ਬੂਟੇ ਲਗਾਏ ਜਾ ਚੁੱਕੇ ਹਨ
ਉਨ੍ਹਾਂ ਦੱਸਿਆ ਕਿ ਇਹ ਪੌਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਹਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਬਲਾਕ ਦੀਆਂ 36 ਗ੍ਰਾਮ ਪੰਚਾਇਤਾਂ ਵਿਖੇ 32494, ਅਰਨੀਵਾਲਾ ਬਲਾਕ ਦੀਆਂ 30 ਗ੍ਰਾਮ ਪੰਚਾਇਤਾਂ ਵਿਖੇ 26220, ਫ਼ਾਜ਼ਿਲਕਾ ਬਲਾਕ ਦੀਆਂ 59 ਗ੍ਰਾਮ ਪੰਚਾਇਤਾਂ ਵਿਖੇ 36380, ਜਲਾਲਾਬਾਦ ਬਲਾਕ ਦੀਆਂ 113 ਵਿਖੇ 68680 ਅਤੇ ਖੂਈਆਂ ਸਰਵਰ ਬਲਾਕ ਦੀਆਂ 44 ਗ੍ਰਾਮ ਪੰਚਾਇਤਾਂ ਵਿਖੇ 32160 ਬੂਟੇ ਲਗਾਏ ਜਾ ਚੁੱਕੇ ਹਨ ਅਤੇ ਬਾਕੀ ਗ੍ਰਾਮ ਪੰਚਾਇਤਾਂ ਵਿਖੇ ਵੀ ਬੂਟੇ ਲਗਾਉਣ ਦੀ ਮੁਹਿੰਮ ਜਾਰੀ ਹੈ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਬੂਟਿਆਂ ਦੀ ਬਹੁਤ ਮਹੱਤਤਾ ਹੁੰਦੀ ਹੈ
ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਉਨ੍ਹਾਂ ਇਹ ਵੀ ਕਿਹਾ ਕਿ ਬੂਟੇ ਲਗਾਉਣ ਨਾਲ ਹੀ ਕੰਮ ਨਹੀਂ ਖਤਮ ਹੁੰਦਾ ਬਲਕਿ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਤੇ ਪਾਲਣ ਪੋਸ਼ਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਸ਼ੁੱਧ ਹਵਾ ਮਿਲਦੀ ਹੈ ਤੇ ਬਿਮਾਰੀਆਂ ਤੋਂ ਵੀ ਮੁਕਤੀ ਮਿਲਦੀ ਹੈ ਉਥੇ ਬੂਟੇ ਰੁੱਖ ਦਾ ਰੂਪ ਧਾਰ ਕੇ ਛਾਂ ਦਿੰਦੇ ਹਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਨਾਗਰਿਕ ਇੱਕ-ਇੱਕ ਬੂਟਾ ਗੋਦ ਲਵੇ ਤੇ ਉਸਦਾ ਵੱਡੇ ਹੋਣ ਤੱਕ ਪਾਲਣ ਪੋਸ਼ਣ ਕਰੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ