ਅੱਖਾਂ ਦੇ ਆਪ੍ਰੇਸ਼ਨ ਸ਼ੁਰੂ, ਹਨ੍ਹੇਰੀ ਜ਼ਿੰਦਗੀਆਂ ’ਚ ਭਰੀ ਰੌਸ਼ਨੀ
- ‘ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ’
- ਕੈਂਪ ਦੇ ਦੂਜੇ ਦਿਨ ਤੱਕ 6697 ਮਰੀਜ਼ਾਂ ਦੀ ਜਾਂਚ, 70 ਦੇ ਹੋਏ ਆਪ੍ਰੇਸ਼ਨ
ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ)। Yaad-e-Murshid Free Eye Camp: ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ ’ਚ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਸੱਚੇ ਸਤਿਗੁਰੂ ਮੁਰਸ਼ਿਦੇ-ਕਾਮਿਲ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ ਲੱਗੇ 33ਵੇਂ ‘ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ’ ’ਚ ਦੂਜੇ ਦਿਨ ਆਪ੍ਰੇਸ਼ਨਾਂ ਦਾ ਕਾਰਜ ਸ਼ੁਰੂ ਹੋ ਗਿਆ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਆਧੁਨਿਕ ਆਪ੍ਰੇਸ਼ਨ ਥਿਏਟਰਾਂ ’ਚ ਹਸਪਤਾਲ ਦੀ ਅੱਖਾਂ ਦੇ ਰੋਗਾਂ ਦੀ ਮਾਹਿਰ ਡਾ. ਮੋਨਿਕਾ ਗਰਗ ਇੰਸਾਂ, ਡਾ. ਗੀਤਿਕਾ ਇੰਸਾਂ ਤੇ ਡਾ. ਰਾਜੇਂਦਰ ਇੰਸਾਂ ਦੀ ਟੀਮ ਵੱਲੋਂ ਕੀਤੇ ਜਾ ਰਹੇ ਹਨ।
ਇਹ ਖਬਰ ਵੀ ਪੜ੍ਹੋ : Farmers Protest Punjab: ਸ਼ੰਭੂ ਬਾਰਡਰ ’ਤੇ ਕਿਸਾਨਾਂ ਮੁੜ ਕੀਤੀ ਹਲਚਲ, ਹੋਇਆ ਵੱਡਾ ਐਲਾਨ
ਸ਼ੁੱਕਰਵਾਰ ਨੂੰ ਸਵੇਰੇ ਡੇਰਾ ਸੱਚਾ ਸੌਦਾ ਦੇ ਚੇਅਰਮੈਨ ਡਾ. ਪੀਆਰ ਨੈਨ ਇੰਸਾਂ ਤੇ ਹੋਰ ਡਾਕਟਰਾਂ ਨੇ ਆਪ੍ਰੇਸ਼ਨ ਥਿਏਟਰ ’ਚ ਅਰਦਾਸ ਬੋਲ ਕੇ ਤੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਾ ਕੇ ਆਪ੍ਰੇਸ਼ਨ ਕਰਨ ਦੀ ਸ਼ੁਰੂਆਤ ਕੀਤੀ ਪਹਿਲੇ ਦਿਨ 70 ਚੁਣੇ ਗਏ ਮਰੀਜ਼ਾਂ ਦੇ ਚਿੱਟਾ ਮੋਤੀਆਂ ਦੇ ਆਪ੍ਰੇਸ਼ਨ ਹੋ ਚੁੱਕੇ ਹਨ ਅਤੇ ਆਪ੍ਰੇਸ਼ਨ ਤੇ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਕੈਂਪ ਦੇ ਦੂਜੇ ਦਿਨ ਦੁਪਹਿਰ ਤੱਕ 6697 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਹੋ ਚੁੱਕੀ ਸੀ ਇਹ ਕਾਰਜ 15 ਦਸੰਬਰ ਤੱਕ ਜਾਰੀ ਰਹੇਗਾ ਕੈਂਪ ਦੇ ਦੂਜੇ ਦਿਨ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਜ਼), ਨਵੀਂ ਦਿੱਲੀ ਦੇ ਆਰਪੀ ਸੈਂਟਰ ਦੇ ਸਾਬਕਾ ਪ੍ਰੋਫੈਸਰ ਅਤੇ ਸੈਂਟਰ ਫ਼ਾਰ ਸਾਈਟ ਦੇ ਡਾਇਰੈਕਟਰ ਡਾ. ਪ੍ਰਦੀਪ ਸ਼ਰਮਾ ਸਮੇਤ ਹੋਰ ਮੈਡੀਕਲ ਕਾਲਜਾਂ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ।
ਉੱਥੇ ਹੀ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ ’ਚ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਮਰੀਜ਼ਾਂ ਨੂੰ ਦਵਾਈਆਂ ਤੇ ਚਸ਼ਮੇ ਮੁਫ਼ਤ ਦਿੱਤੇ ਜਾ ਰਹੇ ਹਨ ਕੈਂਪ ਦਾ ਲਾਭ ਉਠਾਉਣ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਮਰੀਜ਼ ਪਹੁੰਚ ਰਹੇ ਹਨ ਮਰੀਜ਼ਾਂ ਦੀ ਮੱਦਦ ਲਈ ਸੈਂਕੜੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਭਾਈ ਤੇ ਭੈਣਾਂ ਜੁਟੇ ਹੋਏ ਹਨ ਪੈਰਾਮੈਡੀਕਲ ਸਟਾਫ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਮਰੀਜ਼ਾਂ ਦੀਆਂ ਅੱਖਾਂ ’ਚ ਦਵਾਈਆਂ ਪਾਉਣ, ਉਨ੍ਹਾਂ ਨੂੰ ਖਾਣਾ ਖਵਾਉਣ, ਰਫਾ-ਹਾਜਤ ਲਈ ਲਿਜਾਣ ਸਮੇਤ ਹੋਰ ਸੇਵਾ ਕਾਰਜ ਕਰ ਰਹੇ ਹਨ।
ਦੂਜੇ ਪਾਸੇ ਕੈਂਪ ’ਚ ਸੇਵਾਵਾਂ ਦੇਣ ਪਹੁੰਚੇ ਵੱਖ-ਵੱਖ ਮੈਡੀਕਲ ਕਾਲਜਾਂ ਦੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਇੱਥੇ ਮਰੀਜ਼ਾਂ ਨੂੰ ਮਿਲ ਰਹੀਆਂ ਮੁਫ਼ਤ ਸੇਵਾਵਾਂ ਦੀ ਦਿਲ ਖੋਲ੍ਹ ਕੇ ਸ਼ਲਾਘਾ ਕਰ ਰਹੇ ਹਨ ਡਾਕਟਰਾਂ ਨੇ ਕਿਹਾ ਕਿ ਇੱਥੇ ਸੇਵਾਦਾਰਾਂ ਦੀ ਸੇਵਾ ਦਾ ਜਜ਼ਬਾ ਕਾਬਲੇ-ਤਾਰੀਫ ਹੈ ਅਤੇ ਅਜਿਹੀ ਸੇਵਾ ਦਾ ਜਜ਼ਬਾ ਉਨ੍ਹਾਂ ਨੇ ਪਹਿਲਾਂ ਕਿਤੇ ਨਹੀਂ ਦੇਖਿਆ ਕੈਂਪ ’ਚ ਜਿਨ੍ਹਾਂ ਮਰੀਜ਼ਾਂ ਦੇ ਆਪ੍ਰੇਸ਼ਨ ਹੋ ਚੁੱਕੇ ਹਨ, ਉਹ ਅੱਖਾਂ ਦੀ ਰੌਸ਼ਨੀ ਹਾਸਲ ਕਰਕੇ ਡੇਰਾ ਸੱਚਾ ਸੌਦਾ ਦਾ ਧੰਨਵਾਦ ਕਰ ਰਹੇ ਹਨ। Yaad-e-Murshid Free Eye Camp
ਬਿਹਤਰੀਨ ਪ੍ਰਬੰਧ | Yaad-e-Murshid Free Eye Camp
33ਵੇਂ ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫ੍ਰੀ ਆਈ ਕੈਂਪ ’ਚ ਇਲਾਜ ਕਰਵਾਉਣ ਪਹੁੰਚੇ ਮਰੀਜ਼ਾਂ ਤੇ ਉਨ੍ਹਾਂ ਨਾਲ ਆਏ ਸਹਿਯੋਗੀਆਂ ਲਈ ਵੀ ਡੇਰਾ ਸੱਚਾ ਸੌਦਾ ਵੱਲੋਂ ਲੰਗਰ-ਭੋਜਨ ਤੇ ਅਰਾਮ ਸਮੇਤ ਸਾਰੇ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਇਸ ਸੇਵਾ ਕਾਰਜ ’ਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੈਂਕੜੇ ਸੇਵਾਦਾਰ ਭੈਣ-ਭਾਈ ਪੂਰੇ ਤਨ-ਮਨ ਨਾਲ ਲੱਗੇ ਹੋਏ ਹਨ। Yaad-e-Murshid Free Eye Camp
ਸੇਵਾ ’ਚ ਦਿਨ-ਰਾਤ ਲੱਗੇ ਸੇਵਾਦਾਰ ਤੇ ਪੈਰਾ ਮੈਡੀਕਲ ਸਟਾਫ਼
33ਵੇਂ ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫ੍ਰੀ ਆਈ ਕੈਂਪ ’ਚ ਆਪ੍ਰੇਸ਼ਨ ਲਈ ਜਿਹੜੇ ਮਰੀਜ਼ਾਂ ਦੀ ਚੋਣ ਹੋ ਰਹੀ ਹੈ ਉਨ੍ਹਾਂ ਨੂੰ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਥਿਤ ਆਪ੍ਰੇਸ਼ਨ ਥੀਏਟਰ ਤੇ ਮੈਡੀਕਲ ਵਾਰਡ ਤੱਕ ਲਿਜਾਣ ਲਈ ਵੀ ਡੇਰਾ ਸੱਚਾ ਸੌਦਾ ਵੱਲੋਂ ਖਾਸ ਪ੍ਰਬੰਧ ਕੀਤੇ ਗਏ ਹਨ ਤਾਂਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਮਰੀਜ਼ਾਂ ਦੇ ਸਾਰ-ਸੰਭਾਲ ਦੀ ਇਸ ਸੇਵਾ ’ਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਦੇ ਨਾਲ-ਨਾਲ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਪੈਰਾ-ਮੈਡੀਕਲ ਸਟਾਫ਼ ਮੈਂਬਰ ਵੀ ਦਿਨ-ਰਾਤ ਆਪਣੀਆਂ ਬਹੁਮੁੱਲੀਆਂ ਸੇਵਾਵਾਂ ਦੇ ਰਹੇ ਹਨ।