ਅੱਤਵਾਦੀ ਪੰਨੂ ਦੇ 3 ਕਾਰਕੁਨ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਸੀ ਤਿਆਰੀ

Terrorist Pannu
ਅੱਤਵਾਦੀ ਪੰਨੂ ਦੇ 3 ਕਾਰਕੁਨ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਸੀ ਤਿਆਰੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੁਲਿਸ ਨੇ 26 ਜਨਵਰੀ ਨੂੰ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ’ਚ ਅੱਤਵਾਦੀ ਗੁਰਪਤਵੰਤ ਪੰਨੂੰ (Terrorist Pannu) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਵੱਡਾ ਘਟਨਾ ਨੂੰ ਟਾਲ ਦਿੱਤਾ ਹੈ। ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ SFJ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: Agnivir : ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਜਵਾਨ ਦੀ ਡਿਊਟੀ ਦੌਰਾਨ ਮੌਤ

ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦੀ ਸਪੈਸ਼ਲ ਟੀਮ ਫੜ੍ਹ ਗਏ ਕਾਰਕੁਨਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਉਹ 26 ਜਨਵਰੀ ਨੂੰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣਾ ਚਾਹੁੰਦੇ ਸਨ।
ਜਿਕਰਯੋਗ ਹੈ ਕਿ ਕੁਝ ਦਿਨਾਂ ਪਹਿਲਾਂ ਹੀ ਅੱਤਵਾਦੀ ਗੁਰਪਤਵੰਤ ਪੰਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ।