ਫਿਰੋਜ਼ਪੁਰ ’ਚ 3 ਏਕੇ 47, ਤਿੰਨ ਪਿਸਟਲ ਤੇ 200 ਗੋਲੀਆਂ ਬਰਾਮਦ

ਜੀਰੋ ਲਾਈਨ ਕੋਲ ਪਿਆ ਸੀ ਬੈਗ

ਫਿਰੋਜ਼ਪੁਰ। ਪੰਜਾਬ ’ਚ ਸੀਮਾ ਸੁਰੱਖਿਆ ਬਲ (ਬੀਐਸਐਫ਼) ਨੇ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਫ਼ਿਰੋਜ਼ਪੁਰ ਤੋਂ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਜਿਸ ਵਿਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਕ ਡਰੋਨ ਰਾਹੀਂ ਇੱਥੇ ਪਹੁੰਚਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬੀਐਸਐਫ ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਸੈਕਟਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੂੰ ਕੁਝ ਇਨਪੁਟ ਮਿਲੇ ਸਨ, ਜਿਸ ਤੋਂ ਬਾਅਦ ਇਹ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਸਨ। ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਇੱਕ ਵੱਡਾ ਬੈਗ ਦੇਖਿਆ ਗਿਆ ਸੀ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਸ ਵਿਚ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਲੱਦਿਆ ਹੋਇਆ ਸੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।

ਹਥਿਆਰਾਂ ਨਾਲ ਭਰਿਆ ਬੈਗ

ਬੀਐਸਐਫ ਨੇ ਬੈਗ ਵਿੱਚੋਂ 3 ਏਕੇ-47 ਅਤੇ 6 ਖਾਲੀ ਮੈਗਜ਼ੀਨ, 5 ਐਮਪੀ-5 (ਮਿੰਨੀ ਏਕੇ-47) ਅਤੇ 5 ਖਾਲੀ ਮੈਗਜ਼ੀਨ, 3 ਪਿਸਤੌਲ ਅਤੇ 6 ਖਾਲੀ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਬੈਗ ਵਿੱਚੋਂ 30 ਬੋਰ ਦੀਆਂ 100 ਗੋਲੀਆਂ ਅਤੇ 5.56 ਐਮਐਮ ਦੀਆਂ 100 ਗੋਲੀਆਂ ਬਰਾਮਦ ਹੋਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here