80 ਨਸ਼ੀਲੀਆਂ ਗੋਲੀਆਂ, 17.069 ਗ੍ਰਾਮ ਹੈਰੋਇਨ ਅਤੇ 60,000/- ਰੁਪਏ ਡਰੱਗ ਮਨੀ ਕੀਤੀ ਬਰਾਮਦ | Yudh Nashe Virudh
Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ 07 ਮਹੀਨਿਆਂ ਦੌਰਾਨ 188 ਮੁਕੱਦਮੇ ਦਰਜ ਕਰਕੇ 257 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆਂ ਖਿਲਾਫ 03 ਮੁਕੱਦਮੇ ਦਰਜ ਕਰਕੇ 01 ਮਹਿਲਾ ਸਮੇਤ 03 ਨਸ਼ਾ ਤਸਕਰਾਂ ਨੂੰ 80 ਨਸ਼ੀਲੀਆਂ ਗੋਲੀਆਂ, 17.069 ਗ੍ਰਾਮ ਹੈਰੋਇਨ ਅਤੇ 60,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇੰਸਪੈਕਟਰ ਗੁਰਾਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥਾ: ਹਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਪਿੰਡ ਮਿਸ਼ਰੀਵਾਲਾ ਤੋਂ ਕਲੇਰ ਨੂੰ ਜਾਂਦੇ ਕੱਚੇ ਰਸਤੇ ’ਤੇ ਪਿੰਡ ਕਲੇਰ ਸਾਇਡ ਹੱਦ ਪਿੰਡ ਮਿਸ਼ਰੀਵਾਲਾ ਪੁੱਜੇ ਤਾਂ ਇੱਕ ਨੌਜਵਾਨ ਪਿੰਡ ਮਿਸ਼ਰੀਵਾਲਾ ਵੱਲੋਂ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਖੇਤਾਂ ਵੱਲ ਮੁੜਨ ਲੱਗਾ। ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਸਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਮੁਕੱਦਮਾ ਨੰਬਰ 40 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ।
ਇਹ ਵੀ ਪੜ੍ਹੋ: Cabinet Meeting: ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਕੈਬਨਿਟ ਮੀਟਿੰਗ ’ਚ ਲਿਆ ਗਿਆ ਮਹੱਤਵਪੂਰਨ ਫੈਸਲਾ
ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਉਰਫ ਬਿੱਟੂ ਪੁੱਤਰ ਸੁਖਦੇਵ ਸਿੰਘ ਵਾਸੀ ਮਿਸ਼ਰੀ ਵਾਲਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ ਅਤੇ ਥਾਣੇਦਾਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਭੋਲੂਵਾਲਾ ਰੋਡ, ਫਰੀਦਕੋਟ ਟਾਵਰ ਵਾਲੀ ਗਲੀ ਹੁੰਦੇ ਹੋਏ ਗੋਬਿੰਦਨਗਰ, ਭੋਲੂਵਾਲਾ ਰੋਡ, ਫਰੀਦਕੋਟ ਜਾ ਰਹੇ ਸੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਹੱਥ ਵਿੱਚ ਕਾਲੇ ਰੰਗ ਦਾ ਲਿਫਾਫਾ ਫੜੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਪਿੱਛੇ ਨੂੰ ਭੱਜ ਗਿਆ ਅਤੇ ਇੱਕ ਮਕਾਨ ਵਿੱਚ ਵੜ ਗਿਆ।
ਜਦੋਂ ਪੁਲਿਸ ਪਾਰਟੀ ਪਿੱਛਾ ਕਰਦੀ ਹੋਈ ਉਸ ਮਕਾਨ ਵਿੱਚ ਪੁੱਜੀ ਤਾਂ ਉਹ ਨੌਜਵਾਨ ਕੰਧ ਉੱਪਰ ਦੀ ਛਾਲ ਮਾਰ ਕੇ ਭੱਜ ਗਿਆ। ਜਦੋ ਪੁਲਿਸ ਪਾਰਟੀ ਨੇ ਘਰ ਦੀ ਚੈਕਿੰਗ ਕੀਤੀ ਤਾਂ ਅੰਦਰ ਇੱਕ ਮਹਿਲਾ ਬੈਠੀ ਦਿਖਾਈ ਦਿੱਤੀ ਜਿਸ ਕੋਲ ਇਕ ਕਾਲੇ ਰੰਗ ਦਾ ਲਿਫਾਫਾ ਸੀ, ਜਿਸ ਵਿੱਚ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ’ਤੇ ਉਸ ਮਹਿਲਾ ਦਾ ਨਾਂਅ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਮਨਜੀਤ ਕੌਰ ਪਤਨੀ ਬਲਦੇਵ ਸਿੰਘ ਵਾਸੀ ਗੋਬਿੰਦ ਨਗਰ ਬਸਤੀ ਭੋਲੂਵਾਲਾ ਰੋਡ ਫਰੀਦਕੋਟ ਦੱਸਿਆ, ਜਦੋਂ ਪੁਲਿਸ ਪਾਰਟੀ ਨੇ ਉਸ ਕੋਲ ਪਏ ਲਿਫਾਫੇ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 09 ਗ੍ਰਾਮ 06 ਮਿਲੀਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 87 ਅ/ਧ 21(ਏ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕਰਕੇ ਮੁਲਜ਼ਮ ਮਨਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ। Yudh Nashe Virudh
ਗ੍ਰਿਫਤਾਰ ਮੁਲਜ਼ਮਾਂ ਕੋਲੋਂ ਹੋਰ ਕੀਤੀ ਜਾਵੇਗੀ ਪੁੱਛਗਿੱਛ | Yudh Nashe Virudh
ਇਸ ਦੇ ਤਹਿਤ ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਗੁਰਜੰਟ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਨੇੜੇ ਮਾਨ ਢਾਬਾ ਮੁਕਤਸਰ ਰੋਡ ਜੈਤੋ ਮੌਜ਼ੂਦ ਸੀ ਤਾਂ ਇੱਕ ਵਿਅਕਤੀ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੀ ਗੱਡੀ ਆਉਂਦੀ ਦੇਖ ਕੇ ਘਬਰਾ ਕੇ ਖਿਸਕਣ ਲੱਗਾ ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਨਛੱਤਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਛੱਜਘਾੜਾ ਮੁਹੱਲਾ ਜੈਤੋ ਦੱਸਿਆ ਜਿਸ ਦੀ ਤਲਾਸ਼ੀ ਕੀਤੀ ਤਾਂ ਉਸ ਵੱਲੋਂ ਹੇਠਾ ਸੁੱਟੇ ਗਏ ਮੋਮੀ ਲਿਫਾਫੇ ਵਿੱਚੋਂ 08 ਗ੍ਰਾਮ 63 ਮਿਲੀਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 27 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।